26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ 11 ਲੱਖ ਦੀ ਧੋਖਾਧੜੀ, ਮਾਮਲਾ ਦਰਜ

ਅਜੀਤ ਡੈਸਕ 20-06-2025
ਨਵਾਂਸ਼ਹਿਰ, 19 ਜੂਨ (ਜਸਬੀਰ ਸਿੰਘ ਨੂਰਪੁਰ)-ਸਿਟੀ ਪੁਲਿਸ ਨਵਾਂਸ਼ਹਿਰ ਨੇ ਵਰਕ ਪਰਮਿਟ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਕਥਿਤ ਦੋਸ਼ੀ 'ਤੇ ਮਾਮਲਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ 'ਚ ਅਮਰਜੀਤ ਕੌਰ ਪਤਨੀ ਜਸਵਿੰਦਰ ਕੁਮਾਰ ਪਿੰਡ ਸੋਨਾ ਨੇ ਦੱਸਿਆ ਕਿ ਉਸਦਾ ਪਤੀ ਬਿਮਾਰ ਰਹਿੰਦਾ ਹੈ ਉਹ ਆਪਣੇ ਲੜਕੇ ਅਜੇ ਨੂੰ ਵਿਦੇਸ਼ ਭੇਜਣ ਲਈ ਆਪਣੀ ਰਿਸ਼ਤੇਦਾਰੀ ਵਿੱਚ ਟਰੈਵਲ ਏਜੰਟ ਦਾ ਕੰਮ ਕਰਦੇ ਦਵਿੰਦਰ ਸਿੰਘ ਨਾਲ ਲੜਕੇ ਨੂੰ ਵਰਕ ਪਰਮਿਟ 'ਤੇ ਕੈਨੇਡਾ ਭੇਜਣ ਲਈ 28 ਲੱਖ ਰੁਪਏ 'ਚ ਗੱਲਬਾਤ ਕੀਤੀ ਗਈ | ਉਸ ਨੇ ਦੋਸ਼ ਲਾਇਆ ਕਿ ਉਕਤ ਏਜੰਟ ਨੇ ਕਿਹਾ ਕਿ ਉਹ ਕੈਨੇਡਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਸ ਨੇ ਆਪਣੇ ਲੜਕੇ ਦੇ ਪਾਸਪੋਰਟ ਦੀ ਕਾਪੀ ਉਸ ਨੂੰ ਦੇ ਦਿੱਤੀ ਤੇ ਉਸਦੇ ਬੈਂਕ ਖਾਤੇ ਵਿੱਚ 11 ਲੱਖ ਰੁਪਏ ਪਾ ਦਿੱਤੇ | ਉਸਨੇ ਦੱਸਿਆ ਕਿ ਉਕਤ ਏਜੰਟ ਨੇ ਪੈਸੇ ਲੈਣ ਤੋਂ ਬਾਅਦ ਉਸ ਦੇ ਲੜਕੇ ਨੂੰ ਵਿਦੇਸ਼ ਕੈਨੇਡਾ ਨਹੀਂ ਭੇਜਿਆ ਤੇ ਨਾ ਹੀ ਉਸਨੇ ਪੈਸੇ ਵਾਪਸ ਕੀਤੇ | ਪੁਲਿਸ ਨੇ ਜਾਂਚ ਉਪਰੰਤ ਦਵਿੰਦਰ ਸਿੰਘ ਪੁੱਤਰ ਮੋਹਣ ਲਾਲ ਵਾਸੀ ਪਿੰਡ ਪਨਾਮ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਪਿੰਡ ਚੱਕਦਾਨਾ ਦਾ ਵਿਅਕਤੀ ਸਾਈਬਰ ਠੱਗੀ ਦਾ ਸ਼ਿਕਾਰ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਨਕਦੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।