ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਰਜਿਸਟ੍ਰੇਸ਼ਨ ਲਈ ਉਸਾਰੀ ਕਿਰਤੀਆਂ ਦੇ ਫਾਰਮ ਭਰੇ
ਕਿਰਤੀਆਂ ਦੇ ਫਾਰਮ ਭਰ ਰਹੇ ਨਿਰਮਲ ਸਿੰਘ ਜੰਡੀ |
<br/>
20-06-2025
ਇਹ ਕੰਮ ਇੰਡੀਅਨ ਫੈੱਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਜੰਡੀ ਦੀ ਅਗਵਾਈ ਵਿਚ ਕੀਤਾ ਗਿਆ | ਨਿਰਮਲ ਸਿੰਘ ਜੰਡੀ ਨੇ ਦੱਸਿਆ ਕਿ ਰਜਿਸਟਰੇਸ਼ਨ ਹੋਣ ਤੋਂ ਬਾਅਦ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈੱਲਫੇਅਰ ਬੋਰਡ ਵਲੋਂ ਲਾਭਪਾਤਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ |
ਇਨ੍ਹਾਂ ਸਕੀਮਾਂ 'ਚ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫਾ ਸਕੀਮ, ਐਕਸਗ੍ਰੇਸ਼ੀਆ ਸਕੀਮ, ਲੜਕੀਆਂ ਦੇ ਵਿਆਹਾਂ ਲਈ ਸ਼ਗਨ ਸਕੀਮ, ਬਿਮਾਰੀਆਂ ਦੇ ਇਲਾਜ ਲਈ ਸਕੀਮ ਆਦਿ ਸਕੀਮਾਂ ਸ਼ਾਮਿਲ ਹਨ | ਇਹ ਰਾਸ਼ੀ ਸਿੱਧੀ ਕਿਰਤੀਆਂ ਦੇ ਬੈਂਕ ਖਾਤਿਆਂ 'ਚ ਆਉਂਦੀ ਹੈ | ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਕਿਰਤੀਆਂ ਦੀ ਰਜਿਸਟਰੇਸ਼ਨ ਲਈ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ 'ਚ ਫਾਰਮ ਭਰ ਰਹੀ ਹੈ |