28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮੁਕੇਰੀਆਂ ਖੇਤਰ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕੀਤਾ ਜਾਵੇਗਾ ਮਜ਼ਬੂਤ-ਗੇਰਾ, ਟਿੰਮੀ

ਅਜੀਤ ਡੈਸਕ 20-06-2025
ਮੁਕੇਰੀਆਂ, 19 ਜੂਨ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲਾਂ ਨਾਲੋਂ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅੰਦਰ ਮੁਕੇਰੀਆਂ ਹਲਕੇ ਤੋਂ ਵੱਡੀ ਮਾਤਰਾ ਵਿਚ ਵੋਟਾਂ ਹਾਸਿਲ ਕਰਕੇ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰੀ ਤਰ੍ਹਾਂ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਣ ਵਾਲੇ ਸਮੇਂ ਵਿਚ ਮਿਲਣ ਵਾਲੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਅੰਦਰ ਪੰਜਾਬ ਲਈ ਅਨੇਕਾਂ ਅਜਿਹੇ ਕੰਮ ਕੀਤੇ ਹਨ ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਉਨ੍ਹਾਂ ਕਿਹਾ ਪੰਜਾਬ ਅੰਦਰ ਰਾਜ ਕਰਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰਿਆਂ ਤੋਂ ਲੋਕ ਹੁਣ ਅੱਕ ਚੁੱਕੇ ਹਨ ਅਤੇ ਉਹ ਪੰਜਾਬ ਅੰਦਰ ਬਦਲਾਅ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਾਲ ਵੱਡੀ ਪੱਧਰ 'ਤੇ ਜੁੜ ਰਹੇ ਹਨ |
ਪਿਛਲੀ ਖ਼ਬਰ ਮੱਧੂਮੱਖੀ ਪਾਲਣ ਦੀ ਸਿਖਲਾਈ 23 ਤੋਂ ਅਗਲੀ ਖ਼ਬਰ ਪਿੰਡ ਪੱਲੀ ਝਿੱਕੀ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।