28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮੱਧੂਮੱਖੀ ਪਾਲਣ ਦੀ ਸਿਖਲਾਈ 23 ਤੋਂ

ਅਜੀਤ ਡੈਸਕ 20-06-2025
ਨਵਾਂਸ਼ਹਿਰ, 19 ਜੂਨ (ਦੀਦਾਰ ਸਿੰਘ ਸ਼ੇਤਰਾ)-ਕਿਸਾਨਾਂ ਨੂੰ ਆਪਣੀ ਆਮਦਨ 'ਚ ਵਾਧਾ ਕਰਨ ਲਈ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਵੀ ਅਪਨਾਉਣਾ ਚਾਹੀਦਾ ਹੈ | ਇਸ ਲਈ ਕਿਸਾਨਾਂ ਨੂੰ ਸ਼ਹਿਦ ਦੀਆਂ ਮੱਖੀਆਂ (ਮੱਧੂ ਮੱਖੀਆਂ) ਪਾਲਣ ਦੇ ਕਿੱਤੇ ਦੀ ਸਿਖਲਾਈ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਮਿਤੀ 23 ਜੂਨ ਤੋਂ 27 ਜੂਨ ਤੱਕ ਦਿੱਤੀ ਜਾਣੀ ਹੈ | ਇਹ ਜਾਣਕਾਰੀ ਸਹਾਇਕ ਡਾਇਰੈਕਟਰ ਬਾਗਬਾਨੀ ਰਾਜੇਸ਼ ਕੁਮਾਰ ਨੇ ਦਿੱਤੀ |
ਉਨ੍ਹਾਂ ਦੱਸਿਆ ਕਿ ਖੇਤੀਬਾੜੀ 'ਚ ਸਹਾਇਕ ਧੰਦਿਆਂ ਦਾ ਵਿਸ਼ੇਸ਼ ਮਹੱਤਵ ਹੈ | ਜਿਨ੍ਹਾਂ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਧੰਦੇ ਦਾ ਅਹਿਮ ਯੋਗਦਾਨ ਹੈ ਅਤੇ ਇਸ ਕਿੱਤੇ ਨਾਲ ਕਿਸਾਨ ਆਪਣੀ ਆਮਦਨ 'ਚ ਵਾਧਾ ਕਰ ਸਕਦੇ ਹਨ | ਸਿਖਲਾਈ ਲੈਣ ਉਪਰੰਤ ਕਿਸਾਨ ਵੀਰਾਂ ਨੂੰ ਸਿਖਲਾਈ ਸਰਟੀਫਿਕੇਟ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਦਰਬਾਰ ਲੱਖ ਦਾਤਾ ਪੀਰ ਦਾ ਸਾਲਾਨਾ ਮੇਲਾ ਮਨਾਇਆ ਅਗਲੀ ਖ਼ਬਰ ਮੁਕੇਰੀਆਂ ਖੇਤਰ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕੀਤਾ ਜਾਵੇਗਾ ਮਜ਼ਬੂਤ-ਗੇਰਾ, ਟਿੰਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।