ਬੰਗਾ, 19 ਜੂਨ (ਕੁਲਦੀਪ ਸਿੰਘ ਪਾਬਲਾ, ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖ਼ੂਨਦਾਨ ਕੈਂਪ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਗਿਆ | ਜਿੱਥੇ 31 ਖ਼ੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ | ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਪ੍ਰਾਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਖੂਨ ਦੀ ਮਹਾਨਤਾ ਬਾਰੇ ਦੱਸਦੇ ਕਿਹਾ ਕਿ ਖੂਨਦਾਨ ਸੰਸਾਰ ਦਾ ਸਭ ਤੋਂ ਉੱਤਮ ਦਾਨ ਹੈ ਤੇ ਸਾਡੇ ਵਲੋਂ ਦਾਨ 'ਚ ਦਿੱਤਾ ਹੋਇਆ ਖੂਨ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ | ਉਨ੍ਹਾਂ ਨੇ ਖ਼ੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ | ਪ੍ਰਾਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ (77ਵੀਂ ਵਾਰ ਖੂਨਦਾਨ) ਆਪਣੇ ਬੇਟੇ ਈਸ਼ਵਰ ਸਿੰਘ ਬਾਜਵਾ ਨਾਲ (7ਵੀਂ ਵਾਰ ਖੂਨਦਾਨ) ਇਕੱਠੇ ਖੂਨਦਾਨ ਕਰਕੇ ਸਮੂਹ ਖੂਨਦਾਨੀਆਂ ਲਈ ਪ੍ਰੇਰਨਾਸਰੋਤ ਬਣੇ | ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ, ਡਾ ਰਾਹੁਲ ਗੋਇਲ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਬਲਦੇਵ ਸਿੰਘ ਸੁਪਰਡੈਂਟ ਐਸ. ਡੀ. ਐਮ ਦਫਤਰ ਬੰਗਾ, ਅਮਨਦੀਪ ਸਿੰਘ, ਗੁਰਸ਼ਰਨ ਸਿੰਘ, ਅਮਨਦੀਪ ਘਈ, ਰਵਿੰਦਰ ਸਿੰਘ, ਸ਼ਰਨਜੀਤ ਸਿੰਘ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਰਾਜ ਬਜਾੜ ਅਸਿਸਟੈਂਟ ਗਵਰਨਰ, ਪਿ੍ੰਸੀਪਲ ਗੁਰਜੰਟ ਸਿੰਘ, ਪ੍ਰਵੀਨ ਕੁਮਾਰ, ਵਿਜੈ ਗੁਣਾਚੌਰ, ਹਰਸ਼ ਸ਼ਰਮਾ ਨਵਾਂਸ਼ਹਿਰ, ਪਰਮਜੀਤ ਸਿੰਘ ਭੋਗਲ, ਇੰਦਰਜੀਤ ਸਿੰਘ ਮਾਨ, ਤੇਜਪਾਲ, ਰਾਜ ਕੰਪਿਊਟਰ ਨਵਾਂਸ਼ਹਿਰ, ਇੰਦਰਜੀਤ ਸੈਣੀ, ਮਨਜੀਤ ਸਿੰਘ ਬੇਦੀ, ਈਸ਼ਵਰ ਸਿੰਘ ਬਾਜਵਾ ਆਦਿ ਹਾਜ਼ਰ ਸਨ |