17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡਿਪਟੀ ਕਮਿਸ਼ਨਰ ਵਲੋਂ ਸਤਲੁਜ ਦਰਿਆ ਦੇ ਬੰਨ੍ਹ ਦਾ ਦੌਰਾ <br/>

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਪਿੰਡ ਤਾਜੋਵਾਲ ਵਿਖੇ ਸਤਲੁਜ ਦਰਿਆ ਦੇ ਬੰਨ੍ਹ 'ਤੇ ਲਾਏ ਪੱਥਰਾਂ ਦੇ ਕੰਮ ਦੀ ਸਮੀਖਿਆ ਦੌਰਾਨ ਗੱਲਬਾਤ ਕਰਦੇ ਹੋਏ | <br/> 21-06-2025
ਨਵਾਂਸ਼ਹਿਰ, 20 ਜੂਨ (ਜਸਬੀਰ ਸਿੰਘ ਨੂਰਪੁਰ)-ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ 'ਚ ਤੇਜ਼ੀ ਲਿਆਂਦੀ ਜਾਵੇ | ਸਤਲੁਜ ਦਰਿਆ ਦੇ ਬੰਨ੍ਹ ਦੇ ਨਿਰੀਖਣ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਰਿਆ ਅਤੇ ਬੰਨ੍ਹ ਦੇ ਨੇੜੇ ਸਫ਼ਾਈ ਕਾਰਜਾਂ ਨੂੰ ਤਰਜੀਹ ਦੇ ਆਧਾਰ 'ਤੇ ਨੇਪਰੇ ਚਾੜਿ੍ਹਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਤਾਜੋਵਾਲ ਅਤੇ ਲਾਲੇਵਾਲ ਕੰਪਲੈਕਸ ਵਿਖੇ ਬੰਨ੍ਹ ਦੇ ਦੁਆਲੇ ਜਾਲ ਵਿੱਚ ਲਾਏ ਗਏ ਪੱਥਰ ਦੇ ਕੰਮ ਦੀ ਸਮੀਖਿਆ ਦੌਰਾਨ ਪਿੰਡ ਦੇ ਮੋਹਤਵਰਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਹ ਕੰਮ ਮੁਕੰਮਲ ਹੋਣ ਨਾਲ ਬੰਨ੍ਹ ਨੂੰ ਨਵੀਂ ਮਜ਼ਬੂਤੀ ਮਿਲੀ ਹੈ | ਉਨ੍ਹਾਂ ਦੱਸਿਆ ਕਿ ਇਹ ਇਲਾਕੇ ਪਹਿਲਾਂ ਹੜ੍ਹਾਂ ਦੀ ਮਾਰ ਝੱਲਦੇ ਰਹੇ ਹਨ ਪਰ ਮੌਜੂਦਾ ਸਮੇਂ ਬੰਨ੍ਹ ਨਾਲ ਪੱਥਰ ਲੱਗਣ ਕਰਕੇ ਹੜ੍ਹਾਂ ਤੋਂ ਬਚਾਅ ਰਹੇਗਾ | ਫਾਂਬੜਾ ਇਲਾਕੇ 'ਚ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਡਰੇਨ ਦੀ ਮੁਕੰਮਲ ਸਫ਼ਾਈ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਪਿੰਡ ਸ਼ਹਿਬਾਜਪੁਰ ਵਿਖੇ ਰਾਹੋਂ ਡਰੇਨ 'ਚੋਂ ਸਰਕੰਡਾ, ਬੂਟੀ, ਜਾਲਾ ਅਤੇ ਸਫ਼ਾਈ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ | ਇਨ੍ਹਾਂ ਥਾਵਾਂ 'ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਉਂਦੇ ਸਮੇਂ ਵਿੱਚ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹਰ ਲੋੜੀਂਦੇ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਨੇ ਪਿੰਡ ਬੁਰਜ, ਪਠਲਾਵਾ, ਸੋਨਾ ਅਤੇ ਬਰਨਾਲਾ ਕਲਾਂ ਵਿਖੇ ਵੀ ਡਰੇਨਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਇਸ ਮੌਕੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਮਨੁੱਖ ਨੂੰ ਸਰੀਰਕ ਤੰਦਰੁਸਤੀ ਲਈ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ <br/> ਅਗਲੀ ਖ਼ਬਰ ਨਸ਼ਾ ਕਰਦਾ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।