ਕਾਠਗੜ੍ਹ, 20 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸੁਰਜੀਤੀ ਵਾਸਤੇ ਪਿੰਡਾਂ 'ਚ ਕੀਤੀ ਜਾ ਰਹੀ ਭਰਤੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਜਥੇਦਾਰ ਅਵਤਾਰ ਸਿੰਘ ਸਾਹਦੜਾ, ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਚਾਂਦਪੁਰੀ ਅਤੇ ਸਰਪੰਚ ਗੁਰਚਰਨ ਸਿੰਘ ਮਹਿਤਪੁਰ ਉਲੱਦਣੀ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਮਾਣੇਵਾਲ ਦੇ ਨੰਬਰਦਾਰ ਨਿਰਮਲ ਸਿੰਘ ਮਾਣੇਵਾਲ ਨੂੰ ਸੰਗਤਾਂ ਦੀ ਭਰਤੀ ਕਰਨ ਲਈ ਕਾਪੀਆਂ ਦਿੱਤੀਆਂ ਸਨ | ਉਨ੍ਹਾਂ ਨੇ ਦੱਸਿਆ ਕਿ ਪਿੰਡ ਮਾਣੇਵਾਲ ਦੀ ਸੰਗਤਾਂ ਵੱਲੋਂ ਵੱਡਾ ਉਤਸ਼ਾਹ ਦਿਖਾਉਂਦਿਆਂ ਹੋਏ ਤਿੰਨ ਕਾਪੀਆਂ ਭਰ ਕੇ ਅੱਜ ਪ੍ਰਬੰਧਕਾਂ ਨੂੰ ਸੌਂਪੀਆਂ ਗਈਆਂ ਤੇ ਉਨ੍ਹਾਂ ਆਉਣ ਵਾਲੇ ਸਮੇਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਏ ਜਾ ਰਹੇ ਪੰਥਕ ਅਕਾਲੀ ਦਲ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਅਕਾਲ ਤਖ਼ਤ ਸਾਹਿਬ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਭਰਤੀ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਨੰਬਰਦਾਰ ਨਿਰਮਲ ਸਿੰਘ ਮਾਣੇਵਾਲ, ਏਕਮਦੀਪ ਸਿੰਘ, ਗੁਰਪਾਲ ਸਿੰਘ, ਜਸਵਿੰਦਰ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ ਤੇ ਹੋਰ ਮੌਜੂਦ ਰਹੇ |