17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜਾਡਲਾ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 21-06-2025
ਨਵਾਂਸ਼ਹਿਰ, 20 ਜੂਨ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜਾਡਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੋਹਣ ਲਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਸਲੋਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਸਮੂਹ ਮੈਂਬਰਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੀ ਸਥਾਪਨਾ ਦਿਵਸ ਦੀ 28ਵੀ ਵਰ੍ਹੇਗੰਢ ਕੇਕ ਕੱਟ ਕੇ ਮਨਾਈ ਗਈ | ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਸੋਹਣ ਲਾਲ, ਜ਼ਿਲ੍ਹਾ ਆਗੂ ਨਿਰਮਲ ਸਿੰਘ ਅਤੇ ਜਗੀਰ ਸਿੰਘ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਸਾਡਾ ਇੱਕ ਸੰਯੁਕਤ ਪਰਿਵਾਰ ਹੈ ਜੋ ਆਪਣੇ ਹਰ ਇੱਕ ਮੈਂਬਰ ਦੇ ਕਲੀਨਿਕ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਜਿਸ ਦੀ ਛਤਰ ਛਾਇਆ ਹੇਠ ਇਸ ਦਾ ਹਰ ਇੱਕ ਮੈਂਬਰ ਅੱਜ ਆਪਣੇ ਕਿੱਤੇ ਨੂੰ ਬਚਾਉਣ ਦੇ ਨਾਲ-ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਏ | ਮੀਟਿੰਗ ਦੌਰਾਨ ਜ਼ਿਲ੍ਹਾ ਆਗੂ ਨਿਰਮਲ ਸਿੰਘ ਵਲੋਂ ਆਪਣੇ ਦੋਹਤੇ ਅਰਮਾਨ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਸਮੂਹ ਮੈਂਬਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਸਮੇਂ ਸੋਹਣ ਲਾਲ, ਨਿਰਮਲ ਸਿੰਘ, ਜਗੀਰ ਸਿੰਘ, ਰਵਿੰਦਰ ਕੁਮਾਰ, ਬਲਵਿੰਦਰ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਸਾਹਿਲ ਕੁਮਾਰ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜ ਪੀਰ ਦਰਬਾਰ ਚੱਕ ਰਾਮੂੰ ਵਿਖੇ 2 ਦਿਨਾ ਸਾਲਾਨਾ ਮੇਲਾ ਸਮਾਪਤ <br/> ਅਗਲੀ ਖ਼ਬਰ ਟਰੇਡ ਯੂਨੀਅਨਾਂ ਅਤੇ ਜਨਤਕ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।