ਨਵਾਂਸ਼ਹਿਰ, 20 ਜੂਨ (ਹਰਮਿੰਦਰ ਸਿੰਘ ਪਿੰਟੂ)-ਵੱਧ ਰਹੀ ਗਰਮੀ ਤੋਂ ਬਚਣ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇੱਕ-ਇੱਕ ਰੁੱਖ ਜ਼ਰੂਰ ਲਗਾਈਏ ਅਤੇ ਉਨ੍ਹਾਂ ਦੀ ਦੇਖ ਭਾਲ ਕਰੀਏ | ਇਹ ਪ੍ਰਗਟਾਵਾ ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਸਮਾਜ ਸੇਵਕ ਕੁਲਵਿੰਦਰ ਸਿੰਘ ਭਾਰਟਾ ਨੇ ਕੀਤਾ | ਉਨ੍ਹਾਂ ਕਿਹਾ ਕਿ ਰੁੱਖਾਂ ਤੋਂ ਬਗੈਰ ਸਾਡਾ ਜੀਵਨ ਅਧੂਰਾ ਹੈ | ਰੁੱਖ ਸਾਨੂੰ ਜਿਥੇ ਆਕਸੀਜਨ ਦਿੰਦੇ ਹਨ ਉਥੇ ਠੰਢੀਆਂ ਹਵਾਵਾਂ ਵੀ ਪ੍ਰਦਾਨ ਕਰਦੇ ਹਨ | ਰੁੱਖਾਂ ਦਾ ਸਾਡੇ ਜੀਵਨ 'ਚ ਬਹੁਤ ਮਹੱਤਵ ਹੈ | ਸ. ਭਾਰਟਾ ਨੇ ਕਿਹਾ ਕਿ ਲੋਕ ਭਲਾਈ ਸੇਵਾ ਸੁਸਾਇਟੀ ਵਲੋਂ ਰੁੱਖ ਲਗਾਉ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਆਉ ਇਸ ਲਹਿਰ ਦਾ ਹਿੱਸਾ ਬਣੀਏ |