17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਆਦਿਵਾਸੀਆਂ ਦੇ ਕਤਲਾਂ ਅਤੇ ਉਜਾੜੇ ਵਿਰੁੱਧ ਕਨਵੈੱਨਸ਼ਨ 30 ਨੂੰ <br/>

ਅਜੀਤ ਡੈਸਕ 21-06-2025
ਨਵਾਂਸ਼ਹਿਰ, 20 ਜੂਨ (ਜਸਬੀਰ ਸਿੰਘ ਨੂਰਪੁਰ)-ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਕਈ ਰਾਜ ਸਰਕਾਰਾਂ ਦੁਆਰਾ ਕੀਤੇ ਜਾ ਰਹੇ ਆਦਿਵਾਸੀਆਂ ਦੇ ਉਜਾੜੇ ਅਤੇ ਕਤਲਾਂ ਦੇ ਵਿਰੋਧ ਵਿੱਚ 30 ਜੂਨ ਨੂੰ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕਨਵੈੱਨਸ਼ਨ ਕੀਤੀ ਜਾਵੇਗੀ | ਇਹ ਫ਼ੈਸਲਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ ਵਿਚ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਰਾਜ ਸਰਕਾਰਾਂ ਛੱਤੀਸਗੜ੍ਹ, ਝਾੜਖੰਡ, ਮਹਾਰਾਸ਼ਟਰ, ਮੱਧ ਪ੍ਰਦੇਸ਼, ਤੇਲੰਗਾਨਾ, ਉੜੀਸਾ, ਆਂਧਰਾ ਪ੍ਰਦੇਸ਼, ਕਰਨਾਟਕਾ ਆਦਿ ਸੂਬਿਆਂ ਦੇ ਜੰਗਲਾਂ ਅਤੇ ਪਹਾੜਾਂ ਹੇਠ ਛੁਪੇ ਕੀਮਤੀ ਖਣਿਜ ਪਦਾਰਥਾਂ ਨੂੰ ਆਪਣੇ ਚਹੇਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਲੁਟਾਉਣਾ ਚਾਹੁੰਦੀਆਂ ਹਨ | ਜੇਕਰ ਜੰਗਲਾਂ ਅਤੇ ਪਹਾੜਾਂ ਦਾ ਕਾਰਪੋਰੇਟ ਉਜਾੜਾ ਕਰਦੇ ਹਨ ਤਾਂ ਆਦਿਵਾਸੀਆਂ ਦਾ ਵੀ ਵੱਡੀ ਪੱਧਰ ਉੱਤੇ ਉਜਾੜਾ ਹੋ ਜਾਵੇਗਾ | ਇਸ ਲਈ ਆਦਿਵਾਸੀ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਹਨ | ਉਹਨਾਂ ਦੇ ਇਸ ਸੰਘਰਸ਼ ਨੂੰ ਦਬਾਉਣ ਲਈ ਆਦਿਵਾਸੀਆਂ ਨੂੰ ਮਾਓਵਾਦੀ ਕਹਿਕੇ ਕਤਲ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਆਓ, ਮਿਲ ਕੇ ਰੋਕੀਏ ਡੇਂਗੂ-ਡਾ. ਸਤਵਿੰਦਰਪਾਲ ਸਿੰਘ <br/> ਅਗਲੀ ਖ਼ਬਰ ਦਰਗਾਹ ਹਜ਼ਰਤ ਬਾਬਾ ਨੌਗੱਜਾ ਪੀਰ ਦੀ ਦਰਗਾਹ 'ਤੇ ਲੱਗੀਆਂ ਭਾਰੀ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।