17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਆਓ, ਮਿਲ ਕੇ ਰੋਕੀਏ ਡੇਂਗੂ-ਡਾ. ਸਤਵਿੰਦਰਪਾਲ ਸਿੰਘ <br/>

ਅਜੀਤ ਡੈਸਕ 21-06-2025
ਨਵਾਂਸ਼ਹਿਰ, 20 (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਜ਼ਿਲ੍ਹੇ ਅੰਦਰ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਚੌਕਸ ਹੈ | ਇਸੇ ਕੜੀ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਚਲਾਈ ਜਾ ਰਹੀ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਮੁਹਿੰਮ ਦਾ ਨਿਰੀਖਣ ਕੀਤਾ | ਡਾ. ਸਤਵਿੰਦਰਪਾਲ ਸਿੰਘ ਨੇ ਖੁਦ ਆਪਣੀ ਸਮੁੱਚੀ ਸਿਹਤ ਟੀਮ ਸਮੇਤ ਜ਼ਿਲ੍ਹੇ ਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ 'ਚ ਜਾ ਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ |

ਪਿਛਲੀ ਖ਼ਬਰ ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ <br/> ਅਗਲੀ ਖ਼ਬਰ ਆਦਿਵਾਸੀਆਂ ਦੇ ਕਤਲਾਂ ਅਤੇ ਉਜਾੜੇ ਵਿਰੁੱਧ ਕਨਵੈੱਨਸ਼ਨ 30 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।