17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ <br/>

ਅਜੀਤ ਡੈਸਕ 21-06-2025
ਨਵਾਂਸ਼ਹਿਰ, 20 ਜੂਨ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਕਮਾਨ ਸੰਭਾਲ ਲਈ ਹੈ | ਹਰ 'ਸ਼ੁੱਕਰਵਾਰ-ਡੇਂਗੂ 'ਤੇ ਵਾਰ' ਮੁਹਿੰਮ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਡਾ. ਗੁਰਿੰਦਰਜੀਤ ਸਿੰਘ ਨੇ ਬੰਗਾ ਰੋਡ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਦਾ ਦੌਰਾ ਕੀਤਾ ਤੇ ਲਾਰਵੇ ਦੀ ਪਛਾਣ ਕਰਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ | ਉਹਨਾਂ ਨੇ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਜਾ ਕੇ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ | ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਜਾਂਚ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ | ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਰਾਜੀਵ ਕੁਮਾਰ, ਜੋਗਿੰਦਰ ਪਾਲ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਗਰਚਾ ਵਿਚ 'ਹਰ ਇੱਕ ਮਨੁੱਖ ਲਗਾਵੇ ਇੱਕ ਰੁੱਖ' ਮੁਹਿੰਮ ਤਹਿਤ ਬੂਟੇ ਲਗਾਏ <br/> ਅਗਲੀ ਖ਼ਬਰ ਆਓ, ਮਿਲ ਕੇ ਰੋਕੀਏ ਡੇਂਗੂ-ਡਾ. ਸਤਵਿੰਦਰਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।