17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

29 ਦੀ 'ਸੰਵਿਧਾਨ ਬਚਾਓ ਰੈਲੀ' ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ -ਅਰੋੜਾ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-29 ਜੂਨ ਨੂੰ ਕੀਤੀ ਜਾਣ ਵਾਲੀ 'ਸੰਵਿਧਾਨ ਬਚਾਓ ਰੈਲੀ' ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਦੇ ਕਾਂਗਰਸੀ ਕੌਂਸਲਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਸਮੂਹ ਕਾਂਗਰਸੀ ਕੌਂਸਲਰਾਂ ਨੇ ਵੱਡੀ ਗਿਣਤੀ 'ਚ ਸਮਰਥਕਾਂ ਨਾਲ ਪਹੁੰਚ ਕੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸੰਕਲਪ ਲਿਆ | ਇਸ ਮੌਕੇ ਕੌਂਸਲਰਾਂ ਨੇ ਇਕ ਸੁਰ 'ਚ ਕਿਹਾ ਕਿ ਉਹ ਕਾਂਗਰਸੀ ਵਰਕਰਾਂ ਨਾਲ ਵੱਡੀ ਗਿਣਤੀ 'ਚ ਇਸ ਰੈਲੀ 'ਚ ਹਿੱਸਾ ਲੈਣਗੇ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਨਗੇ | ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਮੀਟਿੰਗ ਤੋਂ ਸਪੱਸ਼ਟ ਹੈ ਕਿ ਕਾਂਗਰਸੀ ਇੱਕਜੁੱਟ ਹਨ ਅਤੇ ਸੰਵਿਧਾਨ ਦੀ ਰੱਖਿਆ ਲਈ ਹਰ ਪੱਧਰ 'ਤੇ ਸੰਘਰਸ਼ ਕਰਨ ਲਈ ਤਿਆਰ ਹਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਿਸ਼ਵਨਾਥ ਬੰਟੀ, ਗੁਰਦੀਪ ਕਟੋਚ ਬਿੱਟੂ, ਕੌਂਸਲਰ ਗੁਰਮੀਤ ਰਾਮ ਸਿੱਧੂ, ਕੌਂਸਲਰ ਅਸ਼ੋਕ ਮਹਿਰਾ, ਕੌਂਸਲਰ ਬਲਵਿੰਦਰ ਕੌਰ, ਕੌਂਸਲਰ ਰਜਨੀ ਡਡਵਾਲ, ਕੌਂਸਲਰ ਮੀਨਾ ਸ਼ਰਮਾ, ਕੌਂਸਲਰ ਆਸ਼ਾ ਦੱਤਾ, ਕੌਂਸਲਰ ਨਵਜੋਤ ਕਟੋਚ, ਕੌਂਸਲਰ ਸੁਲੇਖਾ ਰਤਨ, ਕੌਂਸਲਰ ਪਵਿੱਦਰਦੀਪ ਸਿੰਘ, ਕੌਂਸਲਰ ਨਵਾਬ ਪਹਿਲਵਾਨ, ਯੂਥ ਪ੍ਰਧਾਨ ਰਿਸ਼ੂ ਆਦੀਆ, ਸੁਰਿੰਦਰ ਬਿਟਨ, ਪਰਮਜੀਤ ਟਿੰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਸਪਾ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਮੀਟਿੰਗ ਅਗਲੀ ਖ਼ਬਰ ਰੇਲ ਲਾਈਨ ਪ੍ਰਭਾਵਿਤ ਜ਼ਮੀਨ ਮਾਲਕ ਸ਼ਾਮ ਸਿੰਘ ਪਿਛਲੇ ਇਕ ਸਾਲ ਤੋਂ ਮੁਆਵਜ਼ੇ ਲਈ ਭਟਕ ਰਿਹੈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।