17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਕਜਲਾ ਸੜੋਆ ਦੇ ਸਰਪੰਚ ਸਮੇਤ ਪੰਚਾਇਤ ਮੈਂਬਰਾਂ ਨਾਲ 'ਆਪ' ਵਿਚ ਸ਼ਾਮਿਲ <br/>

ਅਜੀਤ ਡੈਸਕ 21-06-2025
ਮੁਕੇਰੀਆਂ, 20 ਜੂਨ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਨੂੰ ਸਮੇਂ ਬਹੁਤ ਭਾਰੀ ਬਲ ਮਿਲਿਆ ਜਦੋਂ ਪਿੰਡ ਕਜਲਾ ਸੜੋਆ ਦੇ ਸਰਪੰਚ ਸਮੇਤ ਪੰਚਾਇਤ ਮੈਂਬਰਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਦੱਸਿਆ ਕਿ ਪਿੰਡ ਕਜਲਾ ਸੜੋਆ ਦੇ ਪਵਨਾ ਕੁਮਾਰੀ ਸਰਪੰਚ, ਸੂਬੇਦਾਰ ਮੇਜਰ ਸੁਰਿੰਦਰ ਸਿੰਘ, ਗੁਰਮੀਤ ਸਿੰਘ, ਸਰਵਣ ਸਿੰਘ ਪੰਚ, ਸ਼ਾਂਤਾ ਰਾਮ ਪੰਚ, ਪ੍ਰਸ਼ੋਤਮ ਲਾਲ ਪੰਚ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਵਰਿੰਦਰ ਸਿੰਘ, ਹਰਚਰਨ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਹੋਰ ਕਈ ਪਿੰਡ ਦੇ ਪਤਵੰਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ | 'ਆਪ' ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਾਂ ਅਤੇ ਹਮੇਸ਼ਾ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ | ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲਾਂ ਦੀ ਮਾਫ਼ੀ, ਨਹਿਰਾਂ ਦਾ ਪਾਣੀ, ਨੌਕਰੀਆਂ, ਨਸ਼ਾ ਮੁਕਤੀ ਵਾਸਤੇ ਯੁੱਧ ਨਸ਼ਿਆਂ ਵਿਰੁੱਧ ਭਗਵੰਤ ਮਾਨ ਸਰਕਾਰ ਜੋ ਕੰਮ ਕਰ ਰਹੀ ਹੈ, ਉਹ ਬੇਮਿਸਾਲ ਹੈ | ਇਸ ਕਰਕੇ ਉਨ੍ਹਾਂ ਦੇ ਸਾਰੇ ਪਿੰਡ ਨੇ ਮਨ ਬਣਾ ਕੇ ਪੰਚਾਇਤ ਸਮੇਤ ਬਾਕੀ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ | ਪ੍ਰੋ. ਜੀ.ਐਸ. ਮੁਲਤਾਨੀ ਨੇ ਸਮੂਹ ਪੰਚਾਇਤ ਮੈਂਬਰਾਂ ਦੇ ਗਲ਼ਾਂ ਵਿਚ ਪਾਰਟੀ ਦਾ ਮਫਲਰ ਪਾ ਕੇ ਉਨ੍ਹਾਂ ਨੂੰ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਪ੍ਰੋ. ਜੀ.ਐਸ. ਮੁਲਤਾਨੀ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਸੁਰਿੰਦਰ ਠਾਕੁਰ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬੇਟੇ ਨੂੰ ਕੈਨੇਡਾ 'ਚ ਡਿਗਰੀ ਮਿਲਣ 'ਤੇ ਮਾਪਿਆਂ ਨੇ ਲਾਇਆ ਬੂਟਿਆਂ ਦਾ ਲੰਗਰ <br/> ਅਗਲੀ ਖ਼ਬਰ ਬਸਪਾ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।