17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡੇਂਗੂ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ <br/>

ਅਜੀਤ ਡੈਸਕ 21-06-2025
ਬਲਾਚੌਰ, 20 ਜੂਨ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਬਲਾਕ ਬਲਾਚੌਰ ਦੀ ਡੇਂਗੂ ਵਿਰੋਧੀ ਟੀਮ ਨੇ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਪਲਾਟ, ਨਰਸਰੀਆਂ ਤੇ ਨਿਰਮਾਣ ਇਮਾਰਤਾਂ ਆਦਿ ਵਿਖੇ ਡੇਂਗੂ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ | ਉਨ੍ਹਾਂ ਆਮ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ | ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ, ਗੁਰਮੁੱਖ ਸਿੰਘ ਤੇ ਜਸਪਾਲ ਸਿੰਘ ਸਮੇਤ ਸਿਹਤ ਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਪੰਜਾਬ ਕੌਰ ਦੀ ਯਾਦ 'ਚ ਸੰਧੂ ਪਰਿਵਾਰ ਵਲੋਂ ਗੁਰੂ ਕੇ ਲੰਗਰ ਲਗਾਏ <br/> ਅਗਲੀ ਖ਼ਬਰ ਸਮਾਜ ਸੇਵੀ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖਿਡਾਰੀਆਂ ਲਈ ਖੁਰਾਕ ਸਮੱਗਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।