20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਸਮਾਜ ਦੇ ਹਰ ਵਰਗ 'ਚ ਆਸ ਦੀ ਇਕ ਨਵੀਂ ਕਿਰਨ ਜਾਗੀ : ਸਿਵਲ ਸਰਜਨ

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਹੋਰ ਸਿਹਤ ਅਧਿਕਾਰੀ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦਾ ਦੌਰਾ ਕਰਨ ਸਮੇਂ | <br/> 22-06-2025
ਨਵਾਂਸ਼ਹਿਰ, 21 ਜੂਨ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਰੇਲਵੇ ਰੋਡ, ਨਵਾਂਸ਼ਹਿਰ ਦਾ ਦੌਰਾ ਕਰਕੇ ਉੱਥੇ ਨਸ਼ਾ ਪੀੜਤਾਂ ਲਈ ਉਪਲਬੱਧ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਕੇਂਦਰ ਵਿੱਚ ਬਾਥਰੂਮਾਂ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ ਨੂੰ ਵੀ ਦੇਖਿਆ | ਉਨ੍ਹਾਂ ਸਰਕਾਰੀ ਨਸ਼ਾ ਮੁਕਤੀ ਕੇਂਦਰ 'ਚ ਗੁਣਵੱਤਾਪੂਰਨ ਇਲਾਜ ਦੇ ਨਾਲ-ਨਾਲ ਕੌਂਸਲਿੰਗ ਸੇਵਾਵਾਂ, ਨਿਰਧਾਰਿਤ ਦਵਾਈਆਂ ਦੀ ਉਪਲਬੱਧਤਾ ਸਮੇਤ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਪ੍ਰਬੰਧਨ ਲਈ ਨਿਰਧਾਰਿਤ ਐੱਸ.ਓ.ਪੀ. ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ | ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇਕ ਜਨ ਅੰਦੋਲਨ ਬਣ ਗਈ ਹੈ ਤੇ ਇਸ ਮੁਹਿੰਮ ਨਾਲ ਸਮਾਜ ਦੇ ਹਰ ਵਰਗ ਖਾਸ ਕਰਕੇ ਨਸ਼ਾ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਇਕ ਆਸ ਦੀ ਇਕ ਨਵੀਂ ਕਿਰਨ ਜਾਗੀ ਹੈ | ਉਨ੍ਹਾਂ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਦਿ੍ੜ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਰਮਨ ਕੁਮਾਰ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਇੰਸਪੈਕਟਰ ਤੋਂ ਡੀ.ਐਸ.ਪੀ ਬਣਨ 'ਤੇ ਰਾਜੀਵ ਕੁਮਾਰ ਦਾ ਜੱਸੋਮਜਾਰਾ 'ਚ ਸਨਮਾਨ ਅਗਲੀ ਖ਼ਬਰ ਸੰਵਿਧਾਨ ਬਚਾਓ ਰੈਲੀ ਸੰਬੰਧੀ ਪਿੰਡ ਬੁੱਢਾਬੜ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।