20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 22-06-2025
ਨਵਾਂਸ਼ਹਿਰ, 21 ਜੂਨ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸੀ.ਐਮ.ਦੀ ਯੋਗਸ਼ਾਲਾ ਤਹਿਤ ਸਥਾਨਕ ਆਰ. ਕੇ. ਆਰਿਆ ਕਾਲਜ ਵਿਖੇ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਨਿੱਗਰ ਅਤੇ ਸਿਹਤਮੰਦ ਜੀਵਨ ਲਈ ਯੋਗ ਨੂੰ ਰੋਜਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਵਿਧਾਇਕ ਡਾ. ਨਛੱਤਰ ਪਾਲ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਅਤੇ ਨੌਜਵਾਨਾਂ ਨੇ ਸਥਾਨਕ ਆਰ.ਕੇ. ਆਰੀਆ. ਕਾਲਜ ਵਿਖੇ ਮਾਹਿਰਾਂ ਵਲੋਂ ਕਰਵਾਈਆਂ ਯੋਗ ਦੀਆਂ ਵੱਖ-ਵੱਖ ਵਿਧੀਆਂ ਬੜੇ ਉਤਸ਼ਾਹ ਨਾਲ ਕਰਕੇ ਯੋਗ ਦਿਵਸ ਮਨਾਇਆ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਿਹਤਮੰਦ ਜੀਵਨ 'ਚ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੌਜੂਦਾ ਸਮੇਂ ਜ਼ਿੰਦਗੀ ਨੂੰ ਤਣਾਅ ਮੁਕਤ ਰੱਖਣ ਅਤੇ ਸਿਹਤਮੰਦ ਰਹਿਣ ਲਈ ਯੋਗ ਵਿਧੀਆਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ ਜਿਸ ਲਈ ਸਾਰਿਆਂ ਨੂੰ ਯੋਗ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਹਰ ਬਲਾਕ 'ਚ 11ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਨਾਲ ਜੋੜਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਆਯੁਰਵੈਦ ਵਿਭਾਗ ਦੀ ਸਮੁੱਚੀ ਟੀਮ ਨੂੰ ਯੋਗ ਦਿਵਸ ਸੁਚੱਜੇ ਢੰਗ ਨਾਲ ਮਨਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਨਾਲ ਜੋੜਦਿਆਂ ਇਸ ਸਰੀਰਕ ਪ੍ਰਕਿਰਿਆ ਦਾ ਭਰਪੂਰ ਲਾਭ ਪਹੁੰਚਾਇਆ ਜਾਵੇ | ਉਨ੍ਹਾਂ ਨੇ ਸਮਾਜਿਕ, ਗੈਰ ਸਰਕਾਰੀ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਯੋਗ ਦੇ ਹਰ ਖੇਤਰ 'ਚ ਪ੍ਰਸਾਰ ਲਈ ਸਰਗਰਮ ਭੂਮਿਕਾ ਨਿਭਾਈ ਜਾਵੇ | ਇਸ ਮੌਕੇ ਜ਼ਿਲ੍ਹਾ ਆਯੂਰਵੈਦ ਅਧਿਕਾਰੀ ਸਰਬਜੀਤ ਕੌਰ, ਸੀ.ਐਮ. ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਮਮਤਾ ਖਰੇਰਾ, ਬਰਿੰਦਾ, ਇਰਾ, ਦੀਪੇਸ਼, ਅਮਰ, ਮਨੀਸ਼ਾ, ਜਤਿੰਦਰ ਕੌਰ, ਸੰਦੀਪ ਕੌਰ, ਨਿਸ਼ਾ, ਪੂਜਾ, ਕਰਨਦੀਪ ਸਿੰਘ, ਗੁਰਮੁਖ ਸਿੰਘ ਆਦਿ ਵੀ ਮੌਜੂਦ ਸਨ |
ਸਿਵਲ ਹਸਪਤਾਲ ਰਾਹੋਂ ਵਿਖੇ
ਰਾਹੋਂ, (ਉਂਕਾਰ ਸਿੰਘ ਰਾਠੌਰ) - ਵਿਸ਼ਵ ਯੋਗ ਦਿਵਸ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਰਾਹੋਂ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੋਗ ਕੀਤਾ | ਸੀ.ਐਚ.ਓ ਡਾ.ਨੇਹਾ ਨੇ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਕਿਹਾ ਕਿ ਵਿਸ਼ਵ ਯੋਗ ਦਿਵਸ ਹਰੇਕ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ | ਉਹਨਾਂ ਯੋਗ ਕਰਵਾਉਂਦੇ ਹੋਏ ਕਿਹਾ ਯੋਗ ਕਰਨਾ ਜਿੰਨਾ ਆਪਣੇ ਲਈ ਜ਼ਰੂਰੀ ਹੈ, ਉਸ ਦੀ ਸਮਾਜ ਲਈ ਵੀ ਉਨੀਂ ਹੀ ਅਹਿਮੀਅਤ ਹੈ | ਉਨ੍ਹਾਂ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਯੋਗ ਆਸਣ ਦਾ ਅਭਿਆਸ ਕਰਨਾ ਚਾਹੀਦਾ ਹੈ | ਯੋਗ ਆਸਣ ਸਾਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਦੇ ਹਨ | ਸ਼ੂਗਰ ਅਤੇ ਬਲੱਡ ਪ੍ਰੈਸ਼ਰ ਸਮੇਤ ਹੋਰ ਬੀਮਾਰੀਆਂ ਦੇ ਪ੍ਰਭਾਵ ਨੂੰ ਵੀ ਘੱਟ ਕਰਨ 'ਚ ਯੋਗ ਦਾ ਅਹਿਮ ਰੋਲ ਹੈ | ਇਸ ਮੌਕੇ ਸਮੂਹ ਸਟਾਫ਼ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣ ਕਰਵਾਏ ਗਏ | ਇਸ ਮੌਕੇ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੋਨੀਆ, ਡਾ. ਗੁਰਪਿੰਦਰ ਕੌਰ, ਡਾ. ਰਿੱਤੂ ਦੀਪਤੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਚੌ. ਮੇਲਾ ਰਾਮ ਭੂੰਬਲਾ ਸਕੂਲ ਮਾਲੇਵਾਲ ਵਿਖੇ
ਪੋਜੇਵਾਲ ਸਰਾਂ, (ਬੂਥਗੜ੍ਹੀਆ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਕਸਬਾ ਪੋਜੇਵਾਲ ਦੇ ਚੌ. ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਕੰਢੀ ਸਕੂਲ ਦੇ ਪਿ੍ੰਸੀਪਲ ਪਰਮਿੰਦਰ ਭਾਟੀਆ ਦੀ ਅਗਵਾਈ 'ਚ 11ਵਾਂ ਯੋਗ ਦਿਵਸ ਮਨਾਇਆ ਗਿਆ | ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪਿ੍ੰਸੀਪਲ ਪਰਮਿੰਦਰ ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੋਗਾ ਕਰਨ ਨਾਲ ਅਸੀਂ ਸਰੀਰਕ ਤੇ ਮਾਨਸਿਕ ਤੌਰ 'ਤੇ ਫਿੱਟ ਰਹਿੰਦੇ ਹਾਂ ਤੇ ਬਿਮਾਰੀਆਂ ਤੋਂ ਮੁਕਤ ਰਹਿੰਦੇ ਹਾਂ | ਅੱਜ ਹਰ ਘਰ ਦੇ ਅੰਦਰ ਹਰ ਵਿਅਕਤੀ ਦਵਾਈਆਂ ਦੇ ਸਹਾਰੇ ਨਾਲ ਜੀਵਨ ਚਲਾ ਰਿਹਾ ਹੈ | ਯੋਗ ਸਾਧਨਾ ਸਾਨੂੰ ਬਿਮਾਰੀਆਂ ਤੋਂ ਮੁਕਤ ਕਰਦੀ ਹੈ | ਇਸ ਮੌਕੇ ਮਾਸਟਰ ਰਾਕੇਸ਼ ਕੁਮਾਰ ਬੂਥਗੜ੍ਹ, ਨਾਰੇਸ਼ ਕੁਮਾਰ ਕਲਰਕ, ਪਰਮਿੰਦਰ ਸਿੰਘ ਕੈਂਪਸ ਮੈਨੇਜਰ, ਰਾਮਪਾਲ ਮਾਲੇਵਾਲ, ਹਰਵਿੰਦਰ ਕੌਰ ਆਦਿ ਸਕੂਲ ਸਟਾਫ਼ ਤੇ ਬੱਚੇ ਮੌਕੇ 'ਤੇ ਹਾਜ਼ਰ ਸਨ |
ਰੈੱਡ ਕਰਾਸ ਵਲੋਂ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ)-ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਉਨ੍ਹਾਂ ਨੇ ਯੋਗ ਦੀ ਮਹੱਤਤਾ ਬਾਰੇ ਦੱਸਿਆ ਅਤੇ ਮਰੀਜਾਂ ਨੂੰ ਕਿਹਾ ਨੂੰ ਸਾਨੂੰ ਹਰ ਰੋਜ਼ ਯੋਗਾ ਕਰਨਾ ਚਾਹੀਦਾ ਹੈ | ਜਿਸ ਨਾਲ ਸਾਡੀ ਸਰੀਰਕ ਬਿਮਾਰੀ ਅਤੇ ਮਾਨਸਿਕ ਬਿਮਾਰੀ ਦਾ ਵੀ ਇਲਾਜ ਹੁੰਦਾ ਹੈ | ਅੰਤਰਰਾਸ਼ਟਰੀ ਯੋਗਾ ਦਿਵਸ ਦੀ ਮਹੱਤਤਾ ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੇ ਬਹੁਤ ਸਾਰੇ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਇਸ ਸਾਲ 2025 ਦੀ ਥੀਮ 'ਇੱਕ ਧਰਤੀ, ਇੱਕ ਸਿਹਤ ਲਈ ਯੋਗ' ਦੇ ਆਧਾਰ ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ | ਦੁਆਬਾ ਕੁਸ਼ਟ ਆਸ਼ਰਮ ਨਵਾਂਸ਼ਹਿਰ ਵਿਖੇ ਵੀ ਯੋਗਾ ਦਿਵਸ ਮਨਾਇਆ ਗਿਆ | ਉਥੇ ਮੌਜੂਦ ਲੋਕਾਂ ਨੂੰ ਯੋਗਾ ਆਸਣ ਕਰਵਾਏ ਗਏ ਅਤੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਦੱਸਿਆ | ਦੀਪਕ (ਸਟਾਫ਼ ਮੈਂਬਰ) ਨੇ ਕਿਹਾ ਕਿ ਹੁਣ ਲੋਕ ਯੋਗ ਦੀ ਸਾਰਥਕਤਾ ਨੂੰ ਸਮਝਣ ਲੱਗੇ ਹਨ | ਇਸ ਮੌਕੇ 'ਤੇ ਦਿਨੇਸ਼ ਕੁਮਾਰ, ਕਮਲਜੀਤ ਕੌਰ, ਮਨਜੀਤ ਸਿੰਘ, ਬਲਜੀਤ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ਼ ਹਾਜਿਰ ਸਨ |
ਸਿਵਲ ਸਰਜਨ ਦਫ਼ਤਰ ਵਿਖੇ
ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਲੋਂ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਥੀਮ 'ਇੱਕ ਧਰਤੀ, ਇੱਕ ਸਿਹਤ ਲਈ ਯੋਗਾ' ਰੱਖਿਆ ਗਿਆ ਸੀ | ਇਸੇ ਕੜੀ ਤਹਿਤ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਦੁਆਰਾ ਸਿੱਖਿਅਤ ਮਾਸਟਰ ਟ੍ਰੇਨਰਾਂ ਨੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸਮੇਤ ਸਮੁੱਚੇ ਸਿਹਤ ਸਟਾਫ਼ ਨੂੰ ਕਾਮਨ ਯੋਗ ਪ੍ਰੋਟੋਕਾਲ ਅਨੁਸਾਰ 45 ਮਿੰਟ ਯੋਗ ਆਸਣ ਅਤੇ ਕਿਰਿਆਵਾਂ ਕਰਵਾਈਆਂ | ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਤਣਾਅਮੁਕਤ ਤੇ ਰੋਗਮੁਕਤ ਜ਼ਿੰਦਗੀ ਜਿਊਣ ਲਈ ਜ਼ਿਲ੍ਹੇ ਦੇ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਦੀ ਆਦਤ ਨੂੰ ਅਪਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਮਾਨਸਿਕ ਤੇ ਸਰੀਰਕ ਸਿਹਤ ਵਿਚ ਸੁਧਾਰ ਹੁੰਦਾ ਹੈ ਅਤੇ ਸਾਕਾਰਤਮਕ ਊਰਜਾ ਵਧਦੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ 'ਤੇ ਅੱਜ-ਕੱਲ੍ਹ ਪੜ੍ਹਾਈ ਦਾ ਬਹੁਤ ਤਣਾਅ ਹੈ ਅਤੇ ਅਜਿਹੇ ਵਿਚ ਯੋਗਾ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਸਕਦਾ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਰਾਜ ਕੁਮਾਰੀ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ, ਡੀ.ਪੀ.ਐਮ. ਰਾਮ ਸਿੰਘ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸਮੇਤ ਆਰ.ਬੀ.ਐੱਸ.ਕੇ. ਟੀਮਾਂ ਤੇ ਹੋਰ ਸਟਾਫ ਮੈਂਬਰ ਮੌਜੂਦ ਸਨ |
ਸਨਫਾਰਮਾ ਕੰਪਨੀ ਟੌਂਸਾ 'ਚ
ਰੱਤੇਵਾਲ, (ਅਸ਼ੋਕ ਕੁਮਾਰ ਲੀਲ) - ਸਨਫਾਰਮਾ ਕੰਪਨੀ ਟੌਂਸਾ ਵੱਲੋਂ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ਾਲ ਸ਼ਰਮਾ ਨੇ ਦੱਸਿਆ ਕਿ ਪਲਾਂਟ ਹੈੱਡ ਵਨੀਤ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਪਨੀ ਵੱਲੋਂ ਹਰ ਸਾਲ ਯੋਗ ਦਿਵਸ ਮਨਾਇਆ ਜਾਂਦਾ ਹੈ | ਇਸੇ ਕ੍ਰਮ 'ਚ ਅੱਜ ਸਮੂਹ ਕੰਪਨੀ ਵਰਕਰਾਂ ਵੱਲੋਂ ਵਨੀਤ ਗੁਪਤਾ ਦੀ ਅਗਵਾਈ ਵਿੱਚ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਉਹਨਾਂ ਦੱਸਿਆ ਕਿ ਅੱਜ ਦੀ ਭੱਜ ਦੌੜ ਦੀ ਜਿੰਦਗੀ ਵਿੱਚ ਯੋਗ ਦਾ ਅਹਿਮ ਯੋਗਦਾਨ ਹੈ | ਹਰ ਇਨਸਾਨ ਆਪਣੇ ਘਰੇਲੂ ਅਤੇ ਹੋਰ ਝਮੇਲਿਆਂ ਵਿੱਚ ਇੰਨਾ ਫਸ ਚੁੱਕਾ ਹੈ ਕਿ ਜਿਸ ਨਾਲ ਉਹ ਡਿਪਰੈਸ਼ਨ, ਸ਼ੂਗਰ, ਬੀ.ਪੀ ਅਤੇ ਹੋਰ ਅਨੇਕ ਪ੍ਰਕਾਰ ਦੀਆਂ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਿਹਾ ਹੈ | ਉਹਨਾਂ ਦੱਸਿਆ ਕਿ ਪੁਰਾਣੇ ਸਮੇਂ ਵਿੱਚ ਰਿਸ਼ੀ ਮੁਨੀ ਯੋਗ ਸਾਧਨਾਂ ਨਾਲ ਆਪਣੇ ਸਰੀਰ ਨੂੰ ਤੰਦਰੁਸਤ ਰੱਖਦੇ ਸਨ | ਜਿਸ ਦੇ ਪ੍ਰਮਾਣ ਸਾਨੂੰ ਪੁਰਾਤਨ ਗ੍ਰੰਥਾਂ ਵਿੱਚ ਵੀ ਮਿਲਦੇ ਹਨ | ਸੰਸਾਰ ਵਿੱਚ ਵਧ ਰਹੀਆਂ ਇਹਨਾਂ ਬਿਮਾਰੀਆਂ ਨੂੰ ਦੇਖਦੇ ਹੋਏ ਅਤੇ ਯੋਗ ਕਿਰਿਆਵਾਂ 'ਤੇ ਕੀਤੇ ਅਧਿਐਨਾਂ ਰਾਹੀਂ ਯੋਗ ਦੇ ਹੋ ਰਹੇ ਲਾਭਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਮਹਾਂ ਸਭਾ ਵੱਲੋਂ 21 ਜੂਨ ਨੂੰ ਰਾਸ਼ਟਰੀ ਯੋਗ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ | ਯੋਗ ਨਾਲ ਅਸੀਂ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖ ਸਕਦੇ ਹਾਂ | ਉਹਨਾਂ ਸਮੂਹ ਕੰਪਨੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਾਨੂੰ ਹਰ ਰੋਜ਼ ਯੋਗ ਕਰਨ ਦੀ ਲੋੜ ਹੈ | ਇਸ ਸਮੇਂ ਉਹਨਾਂ ਨਾਲ ਸਮੂਹ ਕੰਪਨੀ ਵਰਕਰ ਮੌਕੇ 'ਤੇ ਮੌਜੂਦ ਰਹੇ ਅਤੇ ਯੋਗ ਕਿਰਿਆਵਾਂ ਕੀਤੀਆਂ ਗਈਆਂ |
ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ 'ਚ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਸਮੇਤ ਸਿਹਤ ਬਲਾਕ ਬਲਾਚੌਰ ਦੇ ਸਮੂਹ ਸਿਹਤ ਕੇਂਦਰਾਂ 'ਤੇ ਯੋਗਾ ਅਭਿਆਸ ਕੈਂਪ ਲਗਾਏ ਗਏ | ਇਸ ਮੌਕੇ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਸਦੇਸ਼ ਕੁਮਾਰ ਨੇ ਕਿਹਾ ਕਿ ਯੋਗਾ ਸਰੀਰਕ, ਮਾਨਸਿਕ ਅਤੇ ਅਧਿਆਤਮਕ ਅਭਿਆਸ ਹੈ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਵਿੱਚ ਲਚਕਤਾ ਵਧਦੀ ਹੈ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ 'ਤੇ ਵੀ ਕਾਬੂ ਪਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਮਾਨਸਿਕ ਤਣਾਅ ਤੋਂ ਵੀ ਮੁਕਤੀ ਮਿਲਦੀ ਹੈ | ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਉਤਸਵ ਦੀ ਗਿਆਰਵੀਂ ਵਰ੍ਹੇਗੰਢ ਮੌਕੇ ਇੱਕ ਧਰਤੀ ਇੱਕ ਸਿਹਤ ਲਈ ਯੋਗ ਥੀਮ ਤਹਿਤ ਮਨਾਏ ਗਏ | ਇਸ ਦਿਹਾੜੇ ਮੌਕੇ ਸਿਹਤ ਸੰਸਥਾਵਾਂ ਦੇ ਸਮੂਹ ਸਟਾਫ਼ ਵੱਲੋਂ ਯੋਗ ਗਤੀਵਿਧੀਆਂ ਵਿੱਚ ਭਾਗ ਲਿਆ | ਉਨ੍ਹਾਂ ਦੱਸਿਆ ਕਿ ਬਲਾਕ ਦੇ ਸਮੂਹ ਸਿਹਤ ਕੇਂਦਰਾਂ 'ਤੇ ਵੀ ਯੋਗ ਸਰਗਰਮੀਆਂ ਕੀਤੀਆਂ ਗਈਆਂ |
ਗਾਂਧੀ ਮੈਮੋਰੀਅਲ ਆਯੂਰਵੈਦਿਕ ਕਾਲਜ ਅਤੇ ਹਸਪਤਾਲ ਵਿਖੇ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ) - ਕਰਿਆਮ ਰੋਡ 'ਤੇ ਸਥਿਤ ਕਮਲ ਗਾਂਧੀ ਮੈਮੋਰੀਅਲ ਆਯੂਰਵੈਦਿਕ ਕਾਲਜ ਅਤੇ ਹਸਪਤਾਲ ਵਿਖੇ ਕੇਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਦੀ ਪ੍ਰਧਾਨਗੀ ਅਤੇ ਕੇਸੀ ਹੋਟਲ ਮੈਨੇਜਮੈਂਟ ਕਾਲਜ ਦੀ ਅਗਵਾਈ ਹੇਠ ਇੱਕ ਯੋਗ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਕੇਸੀ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਯੋਗਾ ਅਤੇ ਪ੍ਰਾਣਾਯਾਮ ਕੀਤਾ ਅਤੇ ਅੰਤ ਵਿੱਚ ਰੋਜ਼ਾਨਾ ਯੋਗਾ ਕਰਨ ਦਾ ਪ੍ਰਣ ਵੀ ਲਿਆ | ਅੰਤਰਰਾਸ਼ਟਰੀ ਯੋਗ ਗੁਰੂ ਬਾਬਾ ਰਾਮਦੇਵ ਜੀ ਦੇ ਪਰਮ ਯੋਗਾ ਆਚਾਰਿਆ ਵਰਿੰਦਰ ਨੂਰੀ ਨੇ ਯੋਗ ਕਰਵਾਇਆ | ਸਭ ਤੋਂ ਪਹਿਲਾਂ, ਹੋਟਲ ਮੈਨੇਜਮੈਂਟ ਕਾਲਜ ਦੀ ਪਿ੍ੰਸੀਪਲ ਡਾ. ਬਲਜੀਤ ਕੌਰ ਨੇ ਮਨੁੱਖੀ ਜੀਵਨ 'ਚ ਯੋਗਾ ਦੀ ਮਹੱਤਤਾ ਬਾਰੇ ਦੱਸਿਆ | ਇਸ ਤੋਂ ਬਾਅਦ, ਵਰਿੰਦਰ ਨੂਰੀ ਨੇ ਸਟੇਜ 'ਤੇ ਦੱਸਿਆ ਕਿ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਥੀਮ ਇੱਕ ਧਰਤੀ, ਇੱਕ ਸਿਹਤ ਲਈ ਯੋਗਾ ਹੈ | ਉਨ੍ਹਾਂ ਦੱਸਿਆ ਕਿ ਇੱਕ ਸਿਹਤਮੰਦ ਜੀਵਨ ਸ਼ੈਲੀ ਅਤੇ ਨਿਯਮਿਤ ਯੋਗਾ ਅਭਿਆਸ ਕਈ ਬਿਮਾਰੀਆਂ ਦੇ ਜੋਖਮ ਨੂੰ ਬਹੁਤ ਹੱਦ ਤੱਕ ਘਟਾਉਂਦੇ ਹਨ | ਕੈਂਪਸ ਡਾਇਰੈਕਟਰ ਡਾ. ਅਵਤਾਰ ਚੰਦ ਰਾਣਾ ਨੇ ਕਿਹਾ ਕਿ ਯੋਗਾ ਭਾਰਤ ਦੀ ਪ੍ਰਾਚੀਨ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ, ਇਹ ਮਨ ਅਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਹੈ | ਇਸ ਮੌਕੇ 'ਤੇ ਪਿ੍ੰਸੀਪਲ ਡਾ. ਕੁਲਜਿੰਦਰ ਕੌਰ, ਡਾ. ਸੰਦੀਪ ਸਿੰਘ ਕਲਸੀ, ਡਾ. ਹਰਮੇਸ਼ ਲਾਲ, ਸ਼ੈੱਫ ਡਾ. ਵਿਕਾਸ ਕੁਮਾਰ, ਇੰਜ. ਆਰ.ਕੇ. ਮੂਮ ਸਮੇਤ ਕੇ.ਸੀ. ਦੇ ਸਾਰੇ ਕਾਲਜਾਂ ਦਾ ਸਟਾਫ ਮੌਜੂਦ ਰਿਹਾ |
ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿੱਚ ਭਾਰਤ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਾਲਜ ਕੈਂਪਸ ਦੇ ਐੱਨ.ਐੱਸ.ਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰਾਂ ਪ੍ਰੋ. ਜਗਵਿੰਦਰ ਸਿੰਘ ਅਤੇ ਡਾ. ਸੰਗੀਤਾ ਨੇ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਸ ਮੌਕੇ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਵਲੰਟੀਅਰਾਂ, ਸਟਾਫ਼ ਨੂੰ ਕਿਹਾ ਕਿ ਯੋਗ ਇੱਕ ਪੂਰਨ ਵਿਗਿਆਨ ਹੈ ਅਤੇ ਇਹ ਦਿਮਾਗੀ, ਸਰੀਰਕ ਸਿਹਤ ਲਈ ਅਤੇ ਸਮਾਜ ਲਈ ਲਾਹੇਵੰਦ ਹੈ | ਮੌਜੂਦਾ ਸਮੇਂ ਤੇਜ਼ੀ ਨਾਲ਼ ਆਰਥਿਕ ਤੇ ਸਮਾਜਿਕ ਤਬਦੀਲੀਆਂ ਹੋ ਰਹੀਆਂ ਹਨ | ਇਹ ਤਬਦੀਲੀਆਂ ਵਿਅਕਤੀਗਤ ਤੇ ਪਰਿਵਾਰਕ ਜੀਵਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ | ਯੋਗ ਵਿੱਚ ਕਈ ਤਰ੍ਹਾਂ ਦੇ ਆਸਣ ਤੇ ਪ੍ਰਾਣਯਾਮ ਕੀਤੇ ਜਾਂਦੇ ਹਨ | ਇਨ੍ਹਾਂ ਨਾਲ ਸਾਡੀ ਚੇਤਨਾ ਸ਼ਕਤੀ ਦਾ ਵਿਕਾਸ ਹੁੰਦਾ ਹੈ | ਪ੍ਰੋਗਰਾਮ ਅਫ਼ਸਰ ਜਗਵਿੰਦਰ ਸਿੰਘ ਨੇ ਪ੍ਰਾਣਯਮ ਕਰਵਾਉਦਿਆਂ ਕਿਹਾ ਸਾਡਾ ਸਰੀਰ ਬਹੁਤ ਸਾਰੀਆਂ ਬੀਮਾਰੀਆਂ ਨੂੰ ਆਪਣੇ ਆਪ ਠੀਕ ਕਰਨ ਦੀ ਸਮਰਥਾ ਰੱਖਦਾ ਹੈ | ਕਸਰਤ ਜਾਂ ਯੋਗ ਆਸਣਾਂ ਰਾਹੀ ਸਰੀਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਪ੍ਰੋਗਰਾਮ ਅਫ਼ਸਰ ਡਾ. ਸੰਗੀਤਾ ਨੇ 'ਯੋਗ ਕਰੋ ਨਿਰੋਗ ਰਹੋ' ਦੇ ਨਾਅਰੇ ਨੂੰ ਦੋਹਰਾਉਦਿਆਂ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਚੇਤਨਾ ਪੈਦਾ ਕੀਤੀ | ਇਸ ਮੌਕੇ ਜਗਵਿੰਦਰ ਸਿੰਘ ਨੇ ਅੱਠ ਅੰਗਾਂ ਯਮ, ਨਿਯਮ, ਆਸਣ, ਪ੍ਰਾਣਯਾਮ, ਪ੍ਰਤਿਆਹਾਰ, ਧਾਰਨਾ, ਧਿਆਨ ਤੇ ਸਮਾਧੀ ਨੂੰ ਅਪਨਾਉਣ ਲਈ ਨੁਕਤੇ ਸਾਂਝੇ ਕੀਤੇ | ਇਸ ਮੌਕੇ ਅਮਰਦੀਪ ਸਕੂਲ ਤੇ ਕਾਲਜ ਦਾ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ |
ਸਰੀਰਕ, ਮਾਨਸਿਕ ਅਤੇ ਅਧਿਆਤਮਕ ਅਭਿਆਸ ਹੈ ਯੋਗਾ-ਐਸ.ਐਮ.ਓ.ਡਾ. ਜਤਿੰਦਰ ਸਿੰਘ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ)-ਐਸ. ਐਮ. ਓ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ਼ ਮੁਕੰਦਪੁਰ ਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰ ਅਤੇ ਸਬ ਸੈਂਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਦੌਰਾਨ ਹੁਨਰਮੰਦ ਯੋਗ ਸੀ.ਐਚ.ਓ ਨੇ ਲੋਕਾਂ ਨੂੰ ਯੋਗ ਦੇ ਲਾਭ ਤੇ ਯੋਗ ਕਿਰਿਆਵਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਐਸ.ਐਮ.ਓ ਨੇ ਸਿਹਤ ਦੀ ਤੰਦਰੁਸਤੀ ਲਈ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਕਿਹਾ | ਉਨਾਂ ਨੇ ਯੋਗ ਨੂੰ ਰੋਗਾਂ ਤੋਂ ਮੁਕਤੀ, ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੇ ਬੌਧਿਕ ਤੰਦਰੁਸਤੀ ਤੇ ਨਿਰੋਗ ਰਹਿਣ ਦਾ ਅਹਿਮ ਸਰੋਤ ਦੱਸਿਆ | ਇਸ ਮੌਕੇ ਸਾਰੇ ਸਟਾਫ਼ ਮੈਂਬਰ ਨੇ ਵਜਰਾਸਨ, ਬਾਲਾਸਨ, ਭੁਜੰਗਾਸਨ, ਧਨੁਰਾਸਨ, ਗੋਮੁਖਾਸਨ, ਵਰਿਕਸ਼ਾਸਨ, ਨੌਕਾਸਨ, ਮਤਸਿਆਸਨ, ਪਦਮ ਆਸਨ, ਸੂਰਯ ਨਮਸਕਾਰ ਆਸਨ ਆਦਿ ਆਸਨ ਕੀਤੇ | ਸਾਰੇ ਭਾਗੀਦਾਰਾਂ ਨੂੰ ਯੋਗ ਦਿਵਸ ਦੀ ਵਧਾਈ ਦਿੰਦੇ ਐਸ. ਐਮ. ਓ ਡਾ. ਜਤਿੰਦਰ ਸਿੰਘ ਨੇ ਸਾਂਝਾ ਕੀਤਾ ਕਿ ਇਸ ਤੇਜ਼ੀ ਨਾਲ ਤਰੱਕੀ ਅਤੇ ਵਿਕਾਸਸ਼ੀਲ ਯੁੱਗ ਵਿੱਚ ਸਰੀਰਕ ਤੰਦਰੁਸਤੀ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ | ਯੋਗ ਅਸਲ ਵਿੱਚ ਸਮੁੱਚੀ ਮਨੁੱਖਤਾ ਲਈ ਇੱਕ ਮਹਾਨ ਵਰਦਾਨ ਹੈ | ਯੋਗਾ ਕਰਨ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਸਰੀਰ ਬਿਮਾਰੀਆਂ ਤੋਂ ਮੁਕਤ ਰਹਿੰਦਾ ਹੈ | ਸੀ. ਐਚ. ਓ ਡਾ. ਕੁਲਵਰਨ ਦੀਪ ਨੇ ਕਿਹਾ ਕਿ ਅੱਜ ਕੱਲ ਦੀ ਭਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ | ਆਧੁਨਿਕ ਸਮਾਜ ਵਿਚ ਸਰੀਰਿਕ ਘੱਟ ਤੇ ਦਿਮਾਗੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ | ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ, ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ | ਇਨ੍ਹਾਂ 'ਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ | ਇਸ ਮੌਕੇ ਤੇ ਸੀ.ਐਚ.ਓ ਡਾ. ਕੁਲਵਰਨਦੀਪ ਸਿੰਘ, ਸੋਨੀਆ ਰਾਣੀ, ਕਿਰਨਦੀਪ, ਸਤਵੀਰ ਕੌਰ, ਏ ਐਨ ਐਮ ਬਲਜਿੰਦਰ ਕੌਰ, ਹੈਲਥ ਵਰਕਰ ਵਿਨੋਦ ਅਤੇ ਆਸ਼ਾ ਵਰਕਰ ਮੌਜੂਦ ਸਨ |
ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ) - ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਪੀ.ਐਮ. ਸ੍ਰੀ ਸਰਕਾਰੀ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪਿ੍ੰਸੀਪਲ ਕਿਸ਼ਨ ਖਟਕੜ ਦੀ ਅਗਵਾਈ 'ਚ ਯੋਗਾ ਦਿਵਸ ਮਨਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ ਕਜਲਾ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇਸ ਤੋਂ ਹੋਣ ਵਾਲੇ ਫਾਇਦਿਆਂ ਸਬੰਧੀ ਜਾਣਕਾਰੀ ਦਿੱਤੀ | ਪਿ੍ੰਸੀਪਲ ਕਿਸ਼ਨ ਖਟਕੜ ਵੱਲੋਂ ਦੱਸਿਆ ਗਿਆ ਕਿ ਜੇਕਰ ਵਿਅਕਤੀ ਆਪਣੇ ਜੀਵਨ ਵਿੱਚ ਯੋਗ ਨੂੰ ਅਪਣਾਉਂਦਾ ਹੈ ਤਾਂ ਇਸ ਨਾਲ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦਾ ਹੈ | ਯੋਗਾ ਕੈਂਪ ਵਿੱਚ ਵਿਦਿਆਰਥੀਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਾਗ ਲਿਆ ਗਿਆ | ਜਿਸ ਦੌਰਾਨ ਜ਼ਿਲ੍ਹਾ ਸਪੋਰਟਸ ਕੌਡੀਨੇਟਰ ਦਵਿੰਦਰ ਕੌਰ ਕਜਲਾ ਅਤੇ ਸਕੂਲ ਦੇ ਪੀ.ਟੀ.ਆਈ ਅਧਿਆਪਕ ਲੈਂਬਰ ਸਿੰਘ, ਜਸਵਿੰਦਰ ਕੌਰ ਯੋਗਾ ਟਰੇਨਰ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਪਹੁੰਚੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣ ਕਰਵਾਏ ਗਏ | ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ , ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਸਤਿੰਦਰ ਸੋਢੀ, ਮਨਦੀਪ ਸਿੰਘ,ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਬਲਰਾਮ ਸਿੰਘ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ |
ਸਿੱਖ ਨੈਸ਼ਨਲ ਕਾਲਜ ਕਾਲਜ ਬੰਗਾ ਵਿਖੇ
ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ.ਐੱਸ.ਐੱਸ ਅਤੇ ਖੇਡ ਵਿਭਾਗ ਵੱਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ 'ਵਿਸ਼ਵ ਯੋਗ ਦਿਵਸ' ਮਨਾਇਆ ਗਿਆ | ਇਸ ਮੌਕੇ ਖੇਡ ਵਿਭਾਗ ਦੇ ਵਿਦਿਆਰਥੀਆਂ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਸੁਨੇਹਾ ਦਿੰਦਿਆਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਨਿਰੋਗ ਸਰੀਰ ਵਿਚ ਹੀ ਨਿਰੋਗ ਮਨ ਨਿਵਾਸ ਕਰਦਾ ਹੈ | ਉਹਨਾਂ ਕਿਹਾ ਕਿ ਯੋਗ ਇਕ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਅਭਿਆਸ ਹੈ | ਹਰੇਕ ਵਿਅਕਤੀ ਨੂੰ ਇਸ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਯੋਗ ਮਨ ਅਤੇ ਸਰੀਰ ਵਿਚਾਲੇ ਏਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੰਤੁਲਨ, ਸੰਜਮ ਅਤੇ ਸਮੁੱਚੀ ਤੰਦਰੁਸਤੀ ਨੂੰ ਉਤਸ਼ਾਹਿਤ ਵੀ ਕਰਦਾ ਹੈ | ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ ਅਤੇ ਡਾ. ਨਿਰਮਲਜੀਤ ਕੌਰ ਵੱਲੋਂ ਯੋਗ ਦਿਵਸ ਦੀ ਇਤਿਹਾਸਕ ਮਹੱਤਾ ਨੂੰ ਸਾਝਾਂ ਕੀਤਾ ਗਿਆ | ਕਾਲਜ ਦੀ ਫੁੱਟਬਾਲ ਟੀਮ ਦੇ ਕੋਚ ਸ. ਜਸਵੀਰ ਸਿੰਘ ਵੱਲੋਂ ਯੋਗ ਦਿਵਸ ਮੌਕੇ ਖੇਡ ਦੇ ਮੈਦਾਨ ਵਿਚ ਖਿਡਾਰੀਆਂ ਨੂੰ ਵੱਖੋ-ਵੱਖਰੇ ਆਸਣ ਵੀ ਕਰਵਾਏ ਗਏ | ਇਸ ਮੌਕੇ ਡਾ. ਜੋਤੀ ਪ੍ਰਕਾਸ਼, ਪ੍ਰੋ. ਤਜਿੰਦਰ ਸਿੰਘ ਅਤੇ ਲਾਇਬ੍ਰੇਰੀਅਨ ਮਨਮੰਤ ਸਿੰਘ ਵੀ ਮੌਜੂਦ ਸਨ |
ਤੰਦਰੁਸਤੀ ਦਾ ਰਾਜ਼ ਤੇ ਖੁਸ਼ਹਾਲ ਜੀਵਨ ਜਿਉਣ ਦੀ ਕਲਾ ਹੈ ਯੋਗਾ- ਸ਼ੋਰੀ, ਪਾਠਕ, ਕੌਸ਼ਲ
ਬਲਾਚੌਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ) - 11ਵੇਂ ਕੌਮਾਂਤਰੀ ਯੋਗਾ ਦਿਵਸ ਦੇ ਸਬੰਧ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਵੱਲੋਂ ਪੰਜਾਬ 23 ਬਟਾਲੀਅਨ ਐਨ. ਸੀ. ਸੀ ਰੋਪੜ ਦੇ ਸਹਿਯੋਗ ਨਾਲ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਕੰਪਲੈਕਸ ਵਿਖੇ ਯੋਗਾ ਕੈਂਪ ਪ੍ਰਧਾਨ ਪਿ੍ੰਸੀਪਲ ਚੰਦ੍ਰੇਸ਼ ਸ਼ੋਰੀ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਮੈਡਮ ਪੁਸ਼ਪਾ ਵਿਆਸ ਨੇ ਯੋਗ ਸਾਧਨਾ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਾਉਂਦਿਆਂ ਯੋਗ ਆਸਨ ਕਰਵਾਏ ਗਏ | ਇਸ ਮੌਕੇ ਪ੍ਰਧਾਨ ਪਿ੍ੰਸੀਪਲ ਚੰਦ੍ਰੇਸ਼ ਸ਼ੋਰੀ, ਰਾਣਾ ਰਣਦੀਪ ਸਿੰਘ ਕੌਸ਼ਲ, ਡਾ. ਸੁਨੀਲ ਪਾਠਕ ਅਤੇ ਵਿਜੇ ਰਾਣਾ ਨੇ 11 ਵੇਂ ਕੌਮਾਂਤਰੀ ਯੋਗ ਦਿਵਸ ਦੀ ਪ੍ਰੀਸ਼ਦ ਪਰਿਵਾਰ ਅਤੇ ਬਲਾਚੌਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੋਗ ਤੰਦਰੁਸਤੀ ਦਾ ਰਾਜ਼ ਅਤੇ ਖੁਸ਼ਹਾਲ ਜੀਵਨ ਜਿਉਣ ਦੀ ਕਲਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾਂ ਯੋਗਾ ਕਰਨ ਨਾਲ ਰੋਗ ਖਤਮ ਹੋ ਜਾਂਦੇ ਹਨ ਅਤੇ ਮਨੁੱਖ ਤੰਦਰੁਸਤ ਰਹਿੰਦਾ ਹੈ | ਇਸ ਮੌਕੇ ਪ੍ਰਧਾਨ ਸ਼ੋਰੀ ਤੇ ਸਮੁੱਚੀ ਟੀਮ ਵੱਲੋਂ ਮੈਡਮ ਪੁਸ਼ਪਾ ਵਿਆਸ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਜਗਦੀਸ਼ ਕਪਿਲ, ਐਡਵੋਕੇਟ ਪੀ. ਕੇ ਰਾਣਾ, ਪੰਜਾਬ ਸਿਹਤ ਕਾਰਪੋਰੇਸ਼ਨ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ. ਸੁਨੀਲ ਪਾਠਕ, ਡਾ. ਐਸ. ਕੇ ਪਨੇਸਰ, ਨਰਿੰਦਰ ਸੂਦਨ, ਬਿਸ਼ੂ ਰਾਣਾ, ਰਾਣਾ ਸ਼ੁਭਾਸ਼ ਸਿੰਘ, ਲਲਿਤ ਰਾਣਾ, ਗਗਨ ਰਾਣਾ, ਹਰਵਿੰਦਰਪਾਲ ਰਾਣਾ, ਕੈਪਟਨ ਭਗਤ ਰਾਮ, ਸੂਬੇਦਾਰ ਪਰਮਜੀਤ ਸਿੰਘ, ਮਿੱਥਲੇਸ਼ ਸੋਨੀ, ਰਾਣਾ ਭੁਪਿੰਦਰ ਸਿੰਘ, ਸਾਬਕਾ ਕੌਂਸਲਰ ਰਚਨਾ ਅਨੰਦ, ਪਿ੍ੰਸੀਪਲ ਅਰੁਣਾ ਪਾਠਕ, ਸੁਨੀਲ ਸ਼ਰਮਾ, ਮਾਸਟਰ ਕਿ੍ਸ਼ਨ ਸਿੰਘ, ਨਵੀਨ ਸੰਦੇਸ਼ ਮੌਦਗਿੱਲ, ਸੁਰਿੰਦਰ ਪਨੇਸਰ, ਐਡਵੋਕੇਟ ਹਿਮਾਂਸ਼ੂ ਕਪਿਲ, ਵਿਜੇ ਭਾਟੀਆ, ਰੋਹਿਤ ਬਾਦਲ, ਰਾਜੇਸ਼ਵਰ ਸਿੰਘ, ਰਸ਼ਪਾਲ ਸਿੰਘ ਤੇ ਹੋਰ ਹਾਜਿਰ ਸਨ |
ਕੇਸੀ ਸਕੂਲ 'ਚ ਯੋਗ ਕੈਂਪ ਲਗਾਇਆ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ) - ਕਰਿਆਮ ਰੋਡ 'ਤੇ ਸਥਿੱਤ ਕੇਸੀ ਪਬਲਿਕ ਸਕੂਲ ਵਿਖੇ ਕੇਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਦੀ ਦੇਖ ਰੇਖ 'ਚ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਇੱਕ ਯੋਗ ਕੈਂਪ ਲਗਾਇਆ ਗਿਆ | ਕੈਂਪ 'ਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਯੋਗ ਅਤੇ ਪ੍ਰਾਣਾਯਾਮ ਕੀਤਾ ਅਤੇ ਅੰਤ 'ਚ ਰੋਜ਼ਾਨਾ ਯੋਗਾ ਕਰਨ ਦਾ ਪ੍ਰਣ ਵੀ ਲਿਆ | ਯੋਗ ਕੈਂਪ 'ਚ ਬਾਬਾ ਰਾਮਦੇਵ ਦੇ ਮਹਾਨ ਯੋਗ ਆਚਾਰਿਆ ਵਰਿੰਦਰ ਨੂਰੀ ਵਲੋਂ ਯੋਗ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਪਿ੍ੰਸੀਪਲ ਡਾ. ਆਸ਼ਾ ਸ਼ਰਮਾ ਨੇ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ, ਇਹ ਮਨ ਅਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਹੈ | ਇਸ ਤੋਂ ਬਾਅਦ ਵਰਿੰਦਰ ਨੂਰੀ ਨੇ ਪ੍ਰੋਟੋਕੋਲ ਦੇ ਅਨੁਸਾਰ ਅਤੇ ਇਸ ਸਾਲ ਦੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਥੀਮ 'ਇੱਕ ਧਰਤੀ, ਇੱਕ ਸਿਹਤ ਦੇ ਲਈ ਯੋਗ' ਦੇ ਤਹਿਤ ਯੋਗਾ ਕਰਵਾਉਂਦੇ ਹੋਏ ਵੱਖ-ਵੱਖ ਆਸਣ ਅਤੇ ਫਿਰ ਸ਼ਾਂਤੀ ਪਾਠ ਕੀਤਾ ਗਿਆ | ਉਹਨਾਂ ਦੱਸਿਆ ਕਿ ਇਸ ਸਮੇਂ ਸਾਨੂੰ ਧਰਤੀ ਨੂੰ ਰੁੱਖ ਲਗਾ ਕੇ ਸਜਾਉਣਾ ਚਾਹੀਦਾ ਹੈ ਤਾਂ ਜੋ ਹਰ ਕਿਸੇ ਨੂੰ ਸਾਫ਼ ਵਾਤਾਵਰਣ ਮਿਲ ਸਕੇ |
ਸਹਿਕਾਰੀ ਬੈਂਕ ਨਵਾਂਸ਼ਹਿਰ ਵਿਖੇ
ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ)-ਦੀ ਨਵਾਂਸ਼ਹਿਰ ਸੈਂਟਰਲ ਕੋਆਪੇ੍ਰਟਿਵ ਬੈਂਕ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਹਫ਼ਤਾ ਮਨਾਉਂਦਿਆਂ ਜ਼ਿਲ੍ਹਾ ਮੈਨੇਜਰ ਸੰਜੀਵ ਗੌੜ ਅਤੇ ਪ੍ਰਬੰਧਕ ਨਿਰਦੇਸ਼ਕ ਜਸਪਾਲ ਸਿੰਘ ਜੱਸੀ ਦੀ ਦੇਖ-ਰੇਖ ਹੇਠ ਇੱਕ ਦਿਨਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਸਮੇਂ ਬੈਂਕ ਦੇ ਸੀਨੀਅਰ ਮੈਨੇਜਰ ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਚੰਗੀ ਸਿਹਤ ਅਤੇ ਮਨ ਦੀ ਇਕਾਗਰਤਾ ਵਾਸਤੇ ਯੋਗਾ ਬਹੁਤ ਜਰੂਰੀ ਹੈ | ਇਸ ਮੌਕੇ ਮੁੱਖ ਦਫ਼ਤਰ ਦੇ ਸਾਰੇ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ 'ਤੇ ਯੋਗ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਨੇਜਰ ਬਲਵਿੰਦਰ ਬੰਗਾ, ਸੁਖਦੇਵ ਸਿੰਘ ਬਘੌਰਾਂ ਮੈਨੇਜਰ, ਮਨਜਿੰਦਰ ਸਿੰਘ ਮੈਨੇਜਰ, ਕਮਲ ਗੋਗਨਾ ਸੇਵਾ ਮੁਕਤ ਸੀਨੀਅਰ ਮੈਨੇਜਰ, ਬਲਵਿੰਦਰ ਸਿੰਘ ਢਿੱਲੋਂ, ਸੁਨੀਲ ਠਾਕੁਰ, ਸੁਰਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ ਬੇਦੀ, ਪੰਕਜ ਅਬਰੋਲ, ਹਰਜਿੰਦਰ ਨੇਗੀ, ਮੁਕੇਸ਼ ਕੁਮਾਰ, ਧਰਮਿੰਦਰ ਕੁਮਾਰ, ਸਿ੍ਸ਼ਟੀ ਸ਼ਰਮਾ, ਜਸਮੀਨ, ਰਾਜਵਿੰਦਰ ਕੌਰ, ਸੰਦੀਪ ਕੌਰ, ਮਨੀਸ਼ਾ, ਪਰਮਲਾ ਅਤੇ ਹਰਮੇਸ਼ ਰਸੂਲਪੁਰੀ ਵੀ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ
ਪੋਜੇਵਾਲ ਸਰਾਂ, (ਨਵਾਂਗਰਾਈਾ) - ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਬਲਵੀਰ ਕੌਰ ਮੁੱਖ ਅਧਿਆਪਕਾ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਯੋਗਾ ਕਰਕੇ ਯੋਗਾ ਦਿਵਸ ਮਨਾਇਆ | ਇਸ ਮੌਕੇ ਹੇਮ ਰਾਜ ਕਟਾਰੀਆ ਨੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਯੋਗਾ ਦੀ ਮਹੱਤਤਾ ਦੱਸਦੇ ਹੋਏ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਯੋਗਾ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਤੇ ਅਸੀਂ ਬਿਮਾਰੀਆਂ ਤੋਂ ਦੂਰ ਰਹਿੰਦੇ ਹਾਂ | ਇਸ ਮੌਕੇ ਹਰਕੇਸ ਲਾਲ, ਨਿਰਮਲ ਸਿੰਘ ਇੰਚਾਰਜ ਮਿਡਲ ਸਕੂਲ ਟੋਰੋਵਾਲ, ਸਤਿੰਦਰ ਕੁਮਾਰ, ਹੇਮ ਰਾਜ, ਸੰਜੀਵ ਕੁਮਾਰ, ਰਮਨ ਕੁਮਾਰ ਨਾਨੋਵਾਲ, ਹਰਜਿੰਦਰ ਕੁਮਾਰ, ਰਾਜ ਕੁਮਾਰ ਕਰੀਮਪੁਰ ਚਾਹਵਾਲਾ, ਮਨਜੀਤ ਕੌਰ,ਸੁਰਿੰਦਰ ਕੁਮਾਰ ਆਦਿ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ |
ਯੋਗਾ ਦਿਵਸ 'ਤੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਸਨਮਾਨਿਤ
ਬੰਗਾ, (ਕੁਲਦੀਪ ਸਿੰਘ ਪਾਬਲਾ)-ਮੁੱਖ-ਮੰਤਰੀ ਦੀ ਯੋਗ ਸ਼ਾਲਾ ਤਹਿਤ ਬੰਗਾ ਸ਼ਹਿਰ ਦੇ ਸਿੱਖ ਨੈਸ਼ਨਲ ਕਾਲਜ ਅਤੇ ਜੀ. ਐਨ ਕਾਲਜ 'ਚ ਯੋਗਾ ਦਿਵਸ ਮਨਾਇਆ ਗਿਆ | ਸਿੱਖ ਨੈਸ਼ਨਲ ਕਾਲਜ ਵਿਖੇ ਸ਼ਹਿਰ ਵਾਸੀਆਂ ਨਾਲ ਮੁੱਖ-ਮਹਿਮਾਨ ਵਜੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਸ਼ਿਰਕਤ ਕੀਤੀ ਅਤੇ ਯੋਗਾ ਦੇ ਫਾਇਦਿਆਂ ਬਾਰੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਅਤੇ ਯੋਗਾ ਬਾਰੇ ਬੋਲਦੇ ਹੋਏ ਉਨ੍ਹਾਂ ਆਖਿਆ ਕਿ ਇਹ ਸਾਡੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਜਰੂਰੀ ਹੈ | ਇਸ ਮੌਕੇ ਉਨ੍ਹਾਂ ਨੇ ਥਾਣਾ ਮੁਖੀ ਚੌਧਰੀ ਵਰਿੰਦਰ ਕੁਮਾਰ ਨੂੰ ਉਹਨਾਂ ਦੀਆਂ ਸ਼ਹਿਰ ਪ੍ਰਤੀ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਆਖਿਆ ਕਿ ਪੁਲਿਸ ਦੀ ਨਿਰਪੱਖ ਅਤੇ ਵਧੀਆ ਕਾਰਗੁਜ਼ਾਰੀ ਨਾਲ ਹੀ ਵਧੀਆ ਸਮਾਜ ਦੀ ਸਿਰਜਣਾ ਹੁੰਦੀ ਹੈ | ਇਸ ਮੌਕੇ ਵਿਸ਼ੇਸ਼ ਸਨਮਾਨ ਲਈ ਥਾਣਾ ਮੁਖੀ ਨੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦਾ ਧੰਨਵਾਦ ਕੀਤਾ |
ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ
ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ, ਕੁਲਦੀਪ ਸਿੰਘ ਪਾਬਲਾ) - ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ 2025 ਦੇ ਥੀਮ 'ਇੱਕ ਧਰਤੀ, ਇੱਕ ਸਿਹਤ ਲਈ ਯੋਗ' ਤਹਿਤ ਮਨਾਇਆ ਗਿਆ | ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਯੋਗ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ ਅਤੇ ਕਿਉਂਕਿ ਯੋਗਾ ਆਸਣ ਕਰਨ ਨਾਲ ਸਰੀਰ ਅਤੇ ਮਨ ਹਮੇਸ਼ਾਂ ਤੰਦਰੁਸਤ ਰਹਿੰਦਾ ਹੈ | ਨਰਸਿੰਗ ਕਾਲਜ ਦੇ ਪਿ੍ੰਸੀਪਲ ਰਮਨਦੀਪ ਕੌਰ ਕੰਗ ਨੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਮੂਹ ਨਰਸਿੰਗ ਵਿਦਿਆਰਥੀਆਂ, ਨਰਸਿੰਗ ਅਧਿਆਪਕਾਂ ਨੂੰ ਵੱਖ-ਵੱਖ ਯੋਗ ਕਿ੍ਆਵਾਂ ਦਾ ਅਭਿਆਸ ਕਰਵਾਇਆ | ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਮੌਕੇ ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਮੈਡਮ ਸ਼ਿਵਾਨੀ ਭਰਦਵਾਜ ਮੈਡਮ ਸੀਮਾ ਪੂੰਨੀ, ਕਾਲਜ ਅਧਿਆਪਕ, ਹੋਸਟਲ ਵਾਰਡਨ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ |
ਐਸ.ਕੇ.ਟੀ. ਪਲਾਂਟੇਸ਼ਨ ਟੀਮ ਨੇ ਬੂਟੇ ਲਗਾ ਕੇ ਵਨ ਅਰਥ ਵਨ ਹੈਲਥ ਦਾ ਦਿੱਤਾ ਸੁਨੇਹਾ
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ) - ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਐਸ.ਕੇ.ਟੀ. ਪਲਾਂਟੇਸ਼ਨ ਟੀਮ ਨੇ 'ਯੋਗਾ ਫਾਰ ਵਨ ਅਰਥ, ਵਨ ਹੈਲਥ' ਥੀਮ ਨੂੰ ਉਤਸ਼ਾਹਿਤ ਕਰਦਿਆਂ ਬੂਟੇ ਲਗਾਏ | ਇਸ ਮੌਕੇ ਵਿਧਾਇਕ ਡਾ. ਨਛੱਤਰ ਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੈਡੀਸਿਨਲ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ | ਇਸ ਦੌਰਾਨ ਅਸਿਸਟੈਂਟ ਕਮਿਸ਼ਨਰ (ਜਨਰਲ) ਜਗਦੀਪ ਸਿੰਘ, ਜ਼ਿਲ੍ਹਾ ਆਯੂਰਵੈਦ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨਿਹੋਤਰੀ, ਸਮਾਜਸੇਵੀ ਗੁਰਚਰਨ ਅਰੋੜਾ, ਵਾਤਾਵਰਣ ਸੰਭਾਲ ਗਤੀਵਿਧੀ ਦੇ ਜ਼ਿਲ੍ਹਾ ਸੰਯੋਜਕ ਮਨੋਜ ਕੰਡਾ ਅਤੇ ਐਸ.ਕੇ.ਟੀ. ਪਲਾਂਟੇਸ਼ਨ ਟੀਮ ਦੇ ਸੰਸਥਾਪਕ ਅੰਕੁਸ਼ ਨਿਝਾਵਨ ਮੌਜੂਦ ਰਹੇ | ਵਾਤਾਵਰਣ ਪ੍ਰੇਮੀ ਅੰਕੁਸ਼ ਨਿਝਾਵਨ ਅਤੇ ਮਨੋਜ ਕੰਡਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਸਾਨੂੰ ਪ੍ਰਕਿਰਤੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦੀ ਯਾਦ ਦਿਵਾਉਂਦੀਆਂ ਹਨ | ਉਨ੍ਹਾਂ ਨੌਜਵਾਨ ਵਰਗ ਨੂੰ ਅਜਿਹੇ ਅਭਿਆਨਾਂ ਵਿੱਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਬੂਟੇ ਲਗਾਉਣ ਨਾਲ ਨਾ ਸਿਰਫ ਵਾਤਾਵਰਣ ਸੰਰਖਣ ਹੁੰਦਾ ਹੈ, ਸਗੋਂ ਇਹ ਸਾਡੀ ਆਉਣ ਵਾਲੀ ਪੀੜ੍ਹੀ ਲਈ ਤੰਦਰੁਸਤ ਅਤੇ ਸੁਰੱਖਿਅਤ ਭਵਿੱਖ ਸੁਨਿਸ਼ਚਿਤ ਕਰਦਾ ਹੈ | ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਬੂਟੇ ਲਗਾਉਣ ਨਾਲ ਨਾ ਸਿਰਫ ਧਰਤੀ ਦੇ ਤਾਪਮਾਨ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲਦੀ ਹੈ, ਸਗੋਂ ਇਹ ਆਕਸੀਜਨ ਦੇ ਕੁਦਰਤੀ ਸਰੋਤ ਵਜੋਂ ਵੀ ਕੰਮ ਕਰਦਾ ਹੈ | ਯੋਗ ਸਾਨੂੰ ਪ੍ਰਕਿਰਤੀ ਨਾਲ ਜੁੜਨ ਅਤੇ ਉਸਦਾ ਸਨਮਾਨ ਕਰਨ ਦੀ ਪ੍ਰੇਰਨਾ ਦਿੰਦਾ ਹੈ |
ਸਰਕਾਰੀ ਸਕੂਲ ਲੰਗੜੋਆ ਵਿਖੇ
ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ) - ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੰਡੀਗੜ੍ਹ ਰੋਡ 'ਤੇ ਸਥਿਤ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੇ ਸਕੂਲ ਪੁੱਜ ਕੇ ਵੱਖ-ਵੱਖ ਯੋਗ ਕਿਰਿਆਵਾਂ ਕੀਤੀਆਂ | ਇਸ ਮੌਕੇ 'ਤੇ ਪਿ੍ੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਦੱਸਿਆ ਸਾਨੂੰ ਰਿਸ਼ਟ ਪੁਸ਼ਟ ਰਹਿਣ ਲਈ ਕਸਰਤ ਬੇਹੱਦ ਜਰੂਰੀ ਹੈ | ਇਸ ਲਈ ਸਾਨੂੰ ਹਰ ਰੋਜ ਸਰੀਰਕ ਕਸਰਤ ਕਰਨੀ ਚਾਹੀਦੀ ਹੈ, ਤਾਂ ਕਿ ਤਨ ਮਨ ਅਰੋਗ ਰਹੇ | ਸਕੂਲ ਬੱਚਿਆਂ ਤੇ ਸਟਾਫ ਵਲੋਂ ਯੋਗ ਆਸਨ ਕੀਤੇ ਗਏ | ਇਸ ਮੌਕੇ ਉਹਨਾਂ ਬੱਚਿਆਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਦਿਨੋ ਦਿਨ ਵੱਧ ਰਹੀ ਤਪਸ਼ ਅਤੇ ਗਲੋਬਲ ਵਾਰਮਿੰਗ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ | ਇਸ ਮੌਕੇ ਅਮਨਦੀਪ ਕੌਰ, ਨੀਰਜ ਬਾਲੀ, ਮੀਨਾ ਰਾਣੀ, ਜਸਵਿੰਦਰ ਕੌਰ, ਕਮਲਜੀਤ ਕੌਰ, ਨੀਰਜ ਕੌਰ, ਬਰਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ,ਹਰਿੰਦਰ ਸਿੰਘ, ਨਵਨੀਤ ਸਿੰਘ, ਪਰਦੀਪ ਸਿੰਘ, ਸੁਖਵਿੰਦਰ ਲਾਲ, ਮਨਮੋਹਨ ਸਿੰਘ, ਪ੍ਰੇਮਪਾਲ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਕੁਲਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ |
ਨਸ਼ਾ ਪੀੜਤਾਂ ਲਈ ਯੋਗਾ ਅਭਿਆਸ ਕੈਂਪ ਲਗਾਇਆ
ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ)-ਯੋਗਾ ਦਿਵਸ ਮੌਕੇ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਨਸ਼ਾ ਪੀੜਤਾਂ ਲਈ ਯੋਗਾ ਅਭਿਆਸ ਕੈਂਪ ਲਗਾਇਆ ਗਿਆ | ਇਸ ਮੌਕੇ ਮੈਡੀਕਲ ਅਫਸਰ ਡਾ. ਰਮਨ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਯੋਗ ਤੇ ਧਿਆਨ ਰਾਹੀਂ ਮਾਨਸਿਕ ਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਨੂੰ ਪ੍ਰਾਣਾਯਾਮ, ਧਿਆਨ, ਮੈਡੀਟੇਸ਼ਨ ਤੇ ਵੱਖ-ਵੱਖ ਯੋਗ ਆਸਨਾਂ ਰਾਹੀਂ ਮਾਨਸਿਕ ਠੋਸਤਾ ਤੇ ਆਤਮ-ਬਲ ਵਧਾਉਣ 'ਚ ਮਦਦ ਦਿੱਤੀ ਜਾ ਰਹੀ ਹੈ | ਇਸ ਦੇ ਨਾਲ ਹੀ, ਇੱਥੇ ਸਲਾਹ-ਮਸ਼ਵਰਾ ਅਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ ਯੋਗ ਅਭਿਆਸ ਨਾਲ ਨਸ਼ਾ ਪੀੜਤਾਂ ਦੇ ਰੂਟੀਨ ਵਿੱਚ ਅਨੁਸ਼ਾਸਨ, ਮਾਨਸਿਕ ਸਥਿਰਤਾ ਅਤੇ ਆਤਮ-ਸੰਜਮ ਵਿੱਚ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਯੋਗਾ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਆਪਣੇ ਜੀਵਨ ਦਾ ਹਿੱਸਾ ਬਣਾਈਏ |
ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਵਲੋਂ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ) - ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਪਿ੍ੰਸੀਪਲ ਡਾ. ਪੁਨੀਤ ਅਨੇਜਾ ਦੇ ਸਹਿਯੋਗ ਨਾਲ ਆਰ. ਕੇ. ਆਰੀਆਂ. ਕਾਲਜ ਦੀ ਗਰਾਉਂਡ ਵਿੱਚ ਕਲੱਬ ਦੇ ਪ੍ਰਧਾਨ ਅਜੇ ਮਹਿਰਾ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਚੇਅਰਮੈਨ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਆਰ. ਕੇ ਆਰੀਆ ਕਾਲਜ ਦੀ ਗਰਾਉਂਡ 'ਚ ਫੁੱਟਬਾਲ ਦਾ ਮੈਚ ਲਾਉਣ ਤੋਂ ਪਹਿਲਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਉਹਨਾਂ ਨੇ ਸਾਰੇ ਖਿਡਾਰੀਆਂ ਨੂੰ ਵਾਰਮ ਅੱਪ ਕਰਵਾਉਂਦਿਆਂ ਯੋਗ ਆਸਣ ਕਰਵਾਏ ਗਏ | ਤਰਸੇਮ ਲਾਲ ਨੇ ਕਿਹਾ ਕਿ ਯੋਗ ਜਿੱਥੇ ਸਾਡੇ ਸਰੀਰ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਕਰਦਾ ਹੈ ਉਥੇ ਬਹੁਤ ਸਾਰੀਆਂ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ | ਇਸ ਮੌਕੇ ਸਰਬਜੀਤ ਸਿੰਘ, ਮਨੀ, ਭਵਨੀਸ ਜਾਗੜਾ, ਰਾਹੁਲ ਚੋਪੜਾ, ਅਵਤਾਰ ਸਿੰਘ, ਆਯੁਸ਼ ਗੰਗੜ, ਭਿੰਦਾ, ਮਿੰਟਾ ਗੁਜ਼ਰਪੁਰੀਆ, ਗੁਰਜੋਤ ਬਾਜਵਾ, ਜਸ਼ਨਪ੍ਰੀਤ ਸਿੰਘ, ਬੈਕੀ ਮੈਸੀ, ਸ਼ਾਲੂ ਆਦਿ ਹਾਜ਼ਰ ਸਨ |
ਸੀ.ਐਮ ਦੀ ਯੋਗਸ਼ਾਲਾ ਤਹਿਤ ਬਲਾਚੌਰ ਵਿਖੇ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ) - 11ਵੇਂ ਕੌਮਾਂਤਰੀ ਯੋਗ ਦਿਵਸ ਦੇ ਸਬੰਧ 'ਚ ਬਲਾਚੌਰ ਪ੍ਰਸ਼ਾਸ਼ਨ/ਨਗਰ ਕੌਂਸਲ ਵੱਲੋਂ ਸੀ.ਐਮ ਦੀ ਯੋਗ ਸ਼ਾਲਾ ਤਹਿਤ ਬਜਾਜ ਮਿਲਨ ਪੈਲੇਸ ਮਹਿੰਦੀਪੁਰ ਵਿਖੇ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਐਸ. ਡੀ. ਐਮ ਬਲਾਚੌਰ ਇੰਦਰਪਾਲ ਸਿੰਘ ਉਚੇਚੇ ਤੌਰ 'ਤੇ ਪਹੁੰਚੇ ਅਤੇ ਯੋਗ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਯੋਗ ਕਾਰਨ ਨਾਲ ਮਨੁੱਖ ਤੰਦਰੁਸਤ ਰਹਿੰਦਾ ਹੈ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਯੋਗ ਪ੍ਰਤੀ ਪ੍ਰੇਰਿਤ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕਾ ਦੇ ਪਤੀ ਅਸ਼ੋਕ ਕਟਾਰੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਚੇਚੀ, ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਮੂਹ ਕੌਂਸਲਰ ਮੌਜੂਦ ਸਨ | ਇਸ ਮੌਕੇ ਅਸ਼ੋਕ ਕਟਾਰੀਆ, ਸਤਨਾਮ ਜਲਾਲਪੁਰ ਚੇਅਰਮੈਨ, ਕੌਂਸਲ ਪ੍ਰਧਾਨ ਲਾਡੀ ਰਾਣਾ ਅਤੇ ਸਿਹਤ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ. ਸੁਨੀਲ ਪਾਠਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਸਾਧਨਾ ਕਰਨ | ਇਸ ਮੌਕੇ ਜਗਦੀਸ਼ ਛਾਬੜਾ, ਰਜੇਸ਼ ਸੋਨੀ, ਇੰਜੀ ਦਿਨੇਸ਼ ਕੁਮਾਰ, ਜੇ.ਈ ਜਸਵਿੰਦਰਪਾਲ, ਥਾਣਾ ਮੁੱਖੀ ਸਬ ਇੰਸਪੈਕਟਰ ਸਤਨਾਮ ਸਿੰਘ, ਕੌਂਸਲਰ ਪੰਮਾਂ ਭਾਟੀਆ, ਨਰੇਸ਼ ਚੇਚੀ, ਪਰਮਿੰਦਰ ਮੇਨਕਾ,ਜਸਵਿੰਦਰ ਸਿਆਣ ਤੇ ਹੋਰ ਹਾਜ਼ਿਰ ਸਨ |
ਪਿਛਲੀ ਖ਼ਬਰ ਪਿੰਡ ਬਛੌੜੀ ਦੇ ਜੰਮਪਲ ਯੁੱਧਵੀਰ ਸਿੰਘ ਭੰਗਲ ਨੇ ਆਸਟ੍ਰੇਲੀਆ 'ਚ ਕਾਇਮ ਕੀਤੀ ਵੱਖਰੀ ਮਿਸਾਲ ਅਗਲੀ ਖ਼ਬਰ ਐੱਲ.ਐੱਮ.ਆਈ.ਏ. ਆਧਾਰਿਤ ਕੈਨੇਡਾ ਦਾ ਵੀਜ਼ਾ ਅਪਲਾਈ ਕਰਨ ਦਾ ਸੁਨਹਿਰੀ ਮੌਕਾ-ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।