20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੰਜਾਬ ਸਰਕਾਰ ਦੇ ਖੇਡ ਵਿਭਾਗ ਨੇ ਖੇਡ ਟ੍ਰੇਨਿੰਗ ਸੈਂਟਰਾਂ ਨੂੰ ਦਿੱਤੀ ਮਾਨਤਾ

ਫੁੱਟਬਾਲ ਅਕੈਡਮੀ ਪਿੰਡ ਮਾਹਿਲ ਗਹਿਲਾ ਵਿਖੇ ਇੰਟਰਨੈਸ਼ਨਲ ਫੁੱਟਬਾਲ ਕੋਚ ਸਰਬਜੀਤ ਮੰਗੂਵਾਲ ਟ੍ਰੇਨਿੰਗ ਸ਼ੈਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਅਕੈਡਮੀ ਦੇ ਫੁੱਟਬਾਲ ਖਿਡਾਰੀ | ਤਸਵੀਰ : ਕਰਮ ਲਧਾਣਾ <br/> 22-06-2025
ਬੰਗਾ, 21 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ) - ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਵੱਖ- ਵੱਖ ਖੇਡਾਂ ਦੀ ਬੱਚਿਆਂ ਨੂੰ ਟ੍ਰੇਨਿੰਗ ਦੇਣ ਲਈ ਜੋ ਖੇਡ ਅਕੈਡਮੀਆਂ ਅਤੇ ਜਾਂ ਫੁੱਟਬਾਲ ਅਕੈਡਮੀਆਂ ਜੋ ਖੇਡ ਪ੍ਰੇਮੀਆਂ ਵਲੋਂ ਚਲਾਈਆਂ ਜਾ ਰਹੀਆਂ ਹਨ ਨੂੰ ਮਾਨਤਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਉਨ੍ਹਾਂ ਨੂੰ 'ਡੇ ਸਕਾਲਰ ਸਪੋਰਟਸ ਵਿੰਗ' ਵਜੋਂ ਮਾਨਤਾ ਦੇ ਦਿੱਤੀ ਗਈ ਹੈ | ਜਿਸ ਤਹਿਤ ਉਕਤ ਟ੍ਰੇਨਿੰਗ ਸੈਂਟਰਾਂ 'ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡ ਵਿਭਾਗ ਵਲੋਂ ਡਾਈਟ ਵੀ ਭੇਜਣੀ ਅਰੰਭ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਫੁੱਟਬਾਲ ਅਕੈਡਮੀ ਮਾਹਿਲ ਗਹਿਲਾ ਦੇ ਫੁੱਟਬਾਲ ਕੋਚ ਸਰਬਜੀਤ ਮੰਗੂਵਾਲ ਖੇਡ ਲੇਖਕ ਨੇ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਮਾਹਿਲ ਗਹਿਲਾ ਅਕੈਡਮੀ ਦੇ ਖਿਡਾਰੀਆਂ ਲਈ ਡਾਈਟ ਭੇਜੀ ਗਈ | ਜੋ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸਰਕਾਰ ਦੇ ਇਸ ਨੇਕ ਕਾਰਜ ਨੂੰ ਖੇਡ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਡੀ. ਐਸ. ਓ ਮੈਡਮ ਵੰਦਨਾ ਚੌਹਾਨ ਵਲੋਂ ਪ੍ਰਵਾਨ ਚੜ੍ਹਾਇਆ ਜਾ ਰਿਹਾ ਹੈ | ਉਨ੍ਹਾਂ ਮੈਡਮ ਵੰਦਨਾ ਚੌਹਾਨ ਦਾ ਮਾਹਿਲ ਗਹਿਲਾ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਡਾਈਟ ਭੇਜਣ ਲਈ ਸ਼ੁਕਰੀਆ ਅਦਾ ਕੀਤਾ |
ਪਿਛਲੀ ਖ਼ਬਰ ਮੇਲਾ ਚੁਸ਼ਮਿਆਂ ਦਾ ਅਮਿੱਟ ਯਾਦਾਂ ਛੱਡਦਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਹੋਇਆ ਸਮਾਪਤ ਅਗਲੀ ਖ਼ਬਰ ਬੰਗਾ ਦੇ ਕਿ੍ਕਟ ਟੂਰਨਾਮੈਂਟ ਦਾ ਕੱਪ ਡਾ. ਅੰਬੇਡਕਰ ਕਲੱਬ ਦੀ ਟੀਮ ਦੀ ਝੋਲੀ ਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।