ਪੋਜੇਵਾਲ ਸਰਾਂ, 31 ਅਗਸਤ (ਨਵਾਂਗਰਾਈਾ)-ਪੋਜੇਵਾਲ ਪੁਲਿਸ ਵੱਲੋਂ ਨਸ਼ਾ ਕਰਦਾ ਨੌਜਵਾਨ ਕਾਬੂ ਕੀਤਾ ਗਿਆ | ਥਾਣਾ ਮੁਖੀ ਪੋਜੇਵਾਲ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਨਾਲ ਹਾਈਟੈੱਕ ਨਾਕਾ ਸਿੰਘਪੁਰ ਤੋਂ ਲਿੰਕ ਰੋਡ ਕੰਬਾਲਾ ਸਾਈਡ ਨੂੰ ਜਾ ਰਹੇ ਸਨ ਤਾਂ ਕੰਬਾਲਾ ਲਿੰਕ ਰੋਡ ਸਿੰਘਪੁਰ ਝਾੜੀਆਂ ਲਾਗੇ ਇੱਕ ਮੋਨਾ ਨੌਜਵਾਨ ਸਿਲਵਰ ਦੇ ਪੇਪਰ ਦੀ ਪੰਨੀ ਹੇਠ ਲਾਈਟਰ ਜਲਾ ਕੇ ਨਸ਼ਾ ਕਰਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਸਿਲਵਰ ਪੇਪਰ ਦੀ ਪੰਨੀ, ਲਾਈਟਰ ਅਤੇ 10 ਰੁਪਏ ਦਾ ਕਰੰਸੀ ਨੋਟ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਤੇ ਪੁਲਿਸ ਵੱਲੋਂ ਪੁੱਛਣ 'ਤੇ ਇਸ ਨੌਜਵਾਨ ਨੇ ਆਪਣਾ ਨਾਮ ਵਿਸ਼ਾਲ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਕਾਲੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ | ਪੁਲਿਸ ਵੱਲੋਂ ਨੌਜਵਾਨ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |