17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਸ਼ੋਕ ਕਟਾਰੀਆ ਨੇ ਅਧਿਕਾਰੀਆਂ ਨਾਲ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਅਜੀਤ ਡੈਸਕ 01-09-2025
ਬਲਾਚੌਰ, 31 ਅਗਸਤ (ਨਰੇਸ਼ ਧੌਲ)-ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਅਧਿਕਾਰੀਆਂ ਨਾਲ ਸਤਲੁਜ ਦਰਿਆ ਨਾਲ ਲੱਗਦੇ ਸੰਭਾਵਿਤ ਹੜ੍ਹ ਵਾਲੇ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਕੰਢੇ ਵਸੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਕਟਾਰੀਆ ਨੇ ਖ਼ੋਜਾ ਬੇਟ ਅਤੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ 'ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਹਰ ਸਥਿਤੀ ਨੂੰ ਹੱਲ ਕਰਨ ਲਈ ਪੂਰੀ ਤਿਆਰੀ ਨਾਲ ਲੈਸ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ | ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ, ਰੇਤੇ ਦੇ ਥੈਲੇ, ਸੁਰੱਖਿਅਤ ਥਾਵਾਂ ਦੀ ਪਛਾਣ ਸਮੇਤ ਹੋਰ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ | ਇਸ ਮੌਕੇ ਐਸ.ਡੀ.ਓ ਹਰਜਿੰਦਰ ਕੁਮਾਰ, ਅਨਮੋਲ ਸਿੰਘ ਜੇ.ਈ, ਰਣਵੀਰ ਸਿੰਘ ਬਲਾਕ ਪ੍ਰਧਾਨ, ਜਸਵੀਰ ਸਿੰਘ ਘੁੰਮਣ ਬਲਾਕ ਪ੍ਰਧਾਨ, ਥਾਣੇਦਾਰ ਸਤਪਾਲ ਸਿੰਘ,
ਪਿਛਲੀ ਖ਼ਬਰ 5 ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਪੁਲਿਸ ਵਲੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।