17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

5 ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 01-09-2025
ਬਹਿਰਾਮ, 31 ਅਗਸਤ (ਨਛੱਤਰ ਸਿੰਘ ਬਹਿਰਾਮ)- ਥਾਣਾ ਬਹਿਰਾਮ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਤਿੰਨ ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ 35 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਕੇਸ਼ ਕੁਮਾਰ ਐੱਸ. ਐੱਚ. ਓ ਬਹਿਰਾਮ ਨੇ ਦੱਸਿਆ ਕਿ ਚੌਂਕੀ ਕਟਾਰੀਆਂ ਦੇ ਇੰਚਾਰਜ ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਮੇਹਲੀ ਪੁਲ ਦੇ ਹੇਠਾਂ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਜਾਂਚ ਕਰ ਰਹੀ ਸੀ ਤਾਂ ਫਗਵਾੜੇ ਵਾਲੇ ਪਾਸੇ ਤੋਂ ਐਕਟਿਵਾ ਸਵਾਰ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਏ ਅਤੇ ਆਪਣੀ ਜੇਬ 'ਚੋਂ ਇਕ ਪਾਰਦਰਸ਼ੀ ਲਿਫਾਫਾ ਸੜਕ 'ਤੇ ਸੁੱਟ ਦਿੱਤਾ ਅਤੇ ਸਕੂਟਰੀ ਨੂੰ ਪਿੱਛੇ ਮੋੜਨ ਲੱਗੇ, ਪਰ ਸਕੂਟਰੀ ਰੁਕ ਗਈ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਸਕੂਟਰੀ ਸਵਾਰਾਂ ਨੂੰ ਫੜ੍ਹ ਲਿਆ | ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਗਿ੍ਫਤਾਰ ਕੀਤੇ ਕਥਿਤ ਦੋਸ਼ਿਆਂ ਦੀ ਪਛਾਣ ਕਵਨਦੀਪ ਬਸਰਾ ਉਰਫ ਕਵਨ ਪੁੱਤਰ ਅਮਰਜੀਤ ਸਿੰਘ, ਕੁਲਵੰਤ ਰਾਏ ਉਰਫ ਸੋਨੂੰ ਪੁੱਤਰ ਗਿਆਨ ਚੰਦ ਵਾਸੀ ਮੇਹਲੀ ਵਜੋਂ ਹੋਈ | ਇਕ ਹੋਰ ਮਾਮਲੇ ਵਿੱਚ ਏ.ਐਸ.ਆਈ ਸ਼ਿੰਦਰ ਪਾਲ ਦੀ ਪੁਲਿਸ ਪਾਰਟੀ ਨੇ 2 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ | ਜਿਨ੍ਹਾਂ ਦੀ ਪਛਾਣ ਪ੍ਰੀਤਮ ਕੁਮਾਰ ਪੁੱਤਰ ਪਰਮਾਨੰਦ ਵਾਸੀ ਗੋਰਾਇਆ ਅਤੇ ਲਖਵੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਦੁਸਾਂਝ ਕਲਾਂ ਵਜੋਂ ਹੋਈ | ਇਕ ਹੋਰ ਵਿਆਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਉਸ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ ਪੁੱਤਰ ਜਸਵਿੰਦਰ ਸਿੰਘ ਪਿੰਡ ਕੋਟਲੀ ਖੱਖਿਆਂ ਥਾਣਾ ਗੁਰਾਇਆਂ ਵਜੋ ਹੋਈ ਹੈ | ਗਿ੍ਫਤਾਰ ਕੀਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਨ ਸਰਕਾਰ ਨੂੰ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਨਹੀਂ ਵੇਚਣ ਦਿਆਂਗੇ- ਪਰਾਗਪੁਰ ਅਗਲੀ ਖ਼ਬਰ ਅਸ਼ੋਕ ਕਟਾਰੀਆ ਨੇ ਅਧਿਕਾਰੀਆਂ ਨਾਲ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।