ਮੱਲਪੁਰ ਅੜਕਾਂ, 31 ਅਗਸਤ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਵਿਦਿਆਰਥੀਆਂ ਨੇ ਜੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਦੀਆਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਲੜਕੇ ਅਤੇ ਲੜਕੀਆਂ ਦੋਵੇਂ ਟੀਮਾਂ ਨੇ ਜੋਨ ਨੰ-6 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਰੱਸਾਕਸ਼ੀ ਅੰਡਰ-14 ਲੜਕੀਆਂ ਦੀ ਟੀਮ ਜੋਨਲ 'ਚੋਂ ਦੂਸਰੇ ਸਥਾਨ 'ਤੇ ਰਹੀ | ਕਿੱਕ ਬਾਕਸਿੰਗ ਅੰਡਰ-14 ਲੜਕੇ ਅਤੇ ਲੜਕੀਆਂ ਦੀ ਟੀਮ ਨੇ 13 ਸੋਨ ਤਗਮੇ ਅਤੇ 6 ਚਾਂਦੀ ਦੇ ਤਗਮੇ ਪ੍ਰਾਪਤ ਕੀਤੇ | ਵੁਸ਼ੂ ਅੰਡਰ-17 ਲੜਕੇ ਅਤੇ ਲੜਕੀਆਂ ਦੀ ਟੀਮ ਨੇ ਤਿੰਨ ਸੋਨ ਤਗਮੇ ਅਤੇ ਤਿੰਨ ਚਾਂਦੀ ਦੇ ਤਗਮੇ ਜਿੱਤੇ | ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਹਨਾਂ ਵੱਲੋਂ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਦਾ ਖੇਡ ਕੋਚਾਂ ਦੇ ਪ੍ਰਬੰਧਾਂ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |