15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਘੁੰਮਣ ਨੂੰ ਟ੍ਰੇਡ ਵਿੰਗ ਦੀ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਦਿੱਤੀ ਮੁਬਾਰਕਬਾਦ

ਅਜੀਤ ਡੈਸਕ 01-09-2025
ਕਾਠਗੜ੍ਹ, 31 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨਾਤਕ ਢਾਂਚੇ ਦਾ ਵਿਸਥਾਰ ਕਰਦਿਆਂ ਕਿਸਾਨ ਵਿੰਗ ਅਤੇ ਵਪਾਰ ਵਿੰਗ ਵਿੱਚ ਨਵੇਂ ਅਹੁਦੇਦਾਰਾਂ ਲਗਾਏ ਗਏ | ਹਲਕਾ ਬਲਾਚੌਰ ਦੀ ਵਿਧਾਇਕ ਸੰਤੋਸ਼ ਕਟਾਰੀਆ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਟ੍ਰੇਡ ਵਿੰਗ ਬਲਾਚੌਰ ਦਾ ਕੋਆਰਡੀਨੇਟਰ ਨਿਯੁਕਤ ਕਰਨ ਲਈ ਪਾਰਟੀ ਦੀ ਸਾਰੀ ਉੱਚ ਪੱਧਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਮੁਬਾਰਕਬਾਦ ਦਿੰਦਿਆਂ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ | ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਦੇ ਪੁੱਤਰ ਯੂਥ ਆਗੂ ਕਰਨਵੀਰ ਕਟਾਰੀਆ ਤੇ ਬਲਾਕ ਪ੍ਰਧਾਨ ਰਣਵੀਰ ਸਿੰਘ ਧਾਲੀਵਾਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਔਖੇ ਵੇਲੇ ਕਿਸਾਨਾਂ ਦੀ ਬਾਂਹ ਫੜ੍ਹੇ- ਕਲਸੀ ਅਗਲੀ ਖ਼ਬਰ ਬਸਪਾ ਦੀ ਮੀਟਿੰਗ 'ਚ ਧੁਲੇਤਾ ਘਟਨਾ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।