ਮੁਕੰਦਪੁਰ, 31 ਅਗਸਤ (ਅਮਰੀਕ ਸਿੰਘ ਢੀਂਡਸਾ)- ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਪਿ੍ੰਸੀਪਲ ਮਨਜੀਤ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦਾ 'ਤੀਆਂ ਦਾ ਤਿਉਹਾਰ' ਮਨਾਇਆ ਗਿਆ | ਇਸ ਮੌਕੇ ਵਾਟਰ-ਕਨਜਰਵੇਸ਼ਨ ਵਿਭਾਗ ਦੇ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਦਿਅਕ ਸੰਸਥਾਵਾਂ ਦੇ ਵਿਹੜੇ 'ਚ ਹੋਣ ਨਾਲ ਪੰਜਾਬ ਦੇ ਵਿਰਸੇ ਨੂੰ ਜਿਊਾਦਾ ਰੱਖਿਆ ਜਾਣ ਦਾ ਚੰਗਾ ਉੱਪਰਾਲਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹ-ਲਿਖ ਕੇ ਚੰਗੇ ਪੰਜਾਬ ਦੀ ਸਿਰਜਣਾ ਲਈ ਪ੍ਰੇਰਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸੇਧ ਵੀ ਦਿੱਤੀ | ਇਸ ਮੌਕੇ ਪਿ੍ੰਸੀਪਲ ਸਾਹਿਬ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਕਾਲਜ ਦੇ ਇਤਿਹਾਸ ਬਾਰੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਪੰਜਾਬੀ ਪਹਿਰਾਵੇ 'ਚ ਸਜੇ ਕਾਲਜ ਦੇ ਵਿਦਿਆਰਥੀਆਂ ਵਲੋਂ ਤੀਆਂ ਦੇ ਤਿਉਹਾਰ ਨਾਲ ਸਬੰਧਤ ਲੋਕਗੀਤ ਅਤੇ ਨਾਚ ਦੇ ਨਾਲ-ਨਾਲ ਕਈ ਸੱਭਿਆਚਾਰਕ ਵੰਨਗੀਆਂ ਦੀ ਬਾ-ਖੂਬ ਪੇਸ਼ਕਾਰੀ ਕੀਤੀ ਗਈ | ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਪ੍ਰੋਗਰਾਮ ਦੇ ਕੋ-ਆਰਡੀਨੇਟਰ ਡਾ. ਨਿਰਦੋਸ਼ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਅੰਤ ਵਿੱਚ ਕਾਲਜ ਦੀਆਂ ਮੁਟਿਆਰਾਂ ਵਲੋਂ ਰਵਾਇਤੀ ਪੰਜਾਬੀ ਪਹਿਰਾਵੇ 'ਚ ਪੰਜਾਬ ਦੇ ਲੋਕ ਨਾਚ ਗਿੱਧੇ ਰਾਹੀਂ ਰੰਗਲੇ ਪੰਜਾਬ ਦੀ ਝਲਕ ਪੇਸ਼ ਕੀਤੀ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |