ਕਟਾਰੀਆਂ, 31 ਅਗਸਤ (ਪ੍ਰੇਮੀ ਸੰਧਵਾਂ)- ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਜਨਰਲ ਸਕੱਤਰ, ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਦੇ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੰਜਾਬ ਦੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦੇ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਹੜ੍ਹ ਮਾਰੇ ਇਲਾਕਿਆਂ 'ਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਉਜਾੜੇ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇ ਕੇ ਪੀੜਤ ਕਿਸਾਨਾਂ ਦੀ ਮੁਸੀਬਤ ਵੇਲੇ ਬਾਂਹ ਫੜ੍ਹੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਦੋ ਵਕਤ ਦੀ ਰੋਟੀ ਦੇ ਸਕਣ | ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦੇਵੇ |