ਬੰਗਾ, 31 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਉੱਘੇ ਸਮਾਜ ਸੇਵੀ ਅਮਰਜੀਤ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਨੇ ਆਪਣੇ ਜਨਮ ਦਿਨ 'ਤੇ 19ਵੀਂ ਵਾਰ ਖੂਨਦਾਨ ਕੀਤਾ | ਪਿੰਡ ਕਰਨਾਣਾ ਵਿਖੇ ਲੱਗੇ ਸਵੈ-ਇੱਛਾ ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਨ ਸਮੇਂ ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਭਲਾਈ ਦਾ ਸਭ ਤੋਂ ਵੱਡਾ ਕਾਰਜ ਹੈ | ਇਸ ਲਈ ਖੂਨਦਾਨ ਨੂੰ ਮਹਾਂਦਾਨ ਕਿਹਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦੂਜਿਆਂ ਦੇ ਭਲੇ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਖੂਨਦਾਨ ਕਰਨ ਦਾ ਇਹ ਕਾਰਜ ਨਿਰੰਤਰ ਜਾਰੀ ਰੱਖਣਗੇ | ਇਸ ਮੌਕੇ ਸਤਨਾਮ ਸਿੰਘ ਸੱਤਾ, ਸਾਈਾ ਬਿੱਲੇ ਸ਼ਾਹ, ਮਲਕੀਤ ਜੱਬੋਵਾਲ, ਮਾ. ਜਸਵੀਰ ਧੀਰ ਆਦਿ ਹਾਜ਼ਰ ਸਨ |