ਬੰਗਾ, 31 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਦੇਸ਼ 'ਚ ਖੇਡਾਂ ਦੀ ਪਰੰਪਰਾ ਨੂੰ ਯਾਦ ਕਰਨ ਤੇ ਭਾਰਤੀ ਖੇਡਾਂ ਦੇ ਮਹਾਨ ਖਿਡਾਰੀਆਂ ਨੂੰ ਸਿਜਦਾ ਕਰਦਿਆਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐੱਸ. ਵਿਭਾਗ ਤੇ ਖੇਡ ਵਿਭਾਗ ਵਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਖੇਡ ਦਿਵਸ ਮਨਾਇਆ | ਸਭ ਤੋਂ ਪਹਿਲਾਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੀ ਜਨਮ ਵਰੇ੍ਹਗੰਢ ਮੌਕੇ ਫੁੱਲਾਂ ਦੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪਿ੍ੰਸੀਪਲ ਡਾ.ਤਰਸੇਮ ਸਿੰਘ ਭਿੰਡਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਤੇ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਦਿਆਂ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਉਥੇ ਸਾਡੇ ਮਾਨਸਿਕ ਮਨੋਬਲ ਨੂੰ ਵੀ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ | ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਪੋਰਟਸ ਡੀਨ ਪ੍ਰੋ. ਮੁਨਸ਼ੀ ਸੰਧੀਰ, ਡਾ. ਜਯੋਤੀ ਪ੍ਰਕਾਸ਼, ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ, ਪ੍ਰੋ. ਮਨਮੰਤ ਸਿੰਘ, ਪ੍ਰੋ. ਤਜਿੰਦਰ ਸਿੰਘ, ਸੁਰੇਸ਼ ਕੁਮਾਰ, ਮਨਜੀਤ ਸਿੰਘ ਹਾਜ਼ਰ ਸਨ |