15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਉਪ ਮੰਡਲ ਮੈਜਿਸਟ੍ਰੇਟ ਵਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ

ਅਜੀਤ ਡੈਸਕ 01-09-2025
ਨਵਾਂਸ਼ਹਿਰ, 31 ਅਗਸਤ (ਜਸਬੀਰ ਸਿੰਘ ਨੂਰਪੁਰ)-ਉਪ ਮੰਡਲ ਮੈਜਿਸਟ੍ਰੇਟ ਅਨਮਜੋਤ ਕੌਰ ਨੇ ਸਤਲੁਜ ਦਰਿਆ ਨਾਲ ਲੱਗਦੇ ਸੰਭਾਵਿਤ ਹੜ੍ਹ ਵਾਲੇ ਖੇਤਰਾਂ ਦਾ ਦੌਰਾ ਕੀਤਾ ਤੇ ਦਰਿਆ ਕੰਢੇ ਵਸੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਐਸ. ਡੀ. ਐਮ. ਨੇ ਤਲਵੰਡੀ ਸਿਬੂ, ਧੈਂਗੜਪੁਰ ਤੇ ਬੁਰਜ ਟਹਿਲ ਸਿੰਘ ਆਦਿ ਪਿੰਡਾਂ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿਚ ਸਥਿਤੀ 'ਤੇ 24/7 ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨੂੰ ਹੱਲ ਕਰਨ ਲਈ ਪੂਰੀ ਤਿਆਰੀ ਨਾਲ ਲੈਸ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ | ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ, ਰੇਤੇ ਦੇ ਥੈਲੇ, ਸੁਰੱਖਿਅਤ ਥਾਵਾਂ ਦੀ ਪਛਾਣ ਸਮੇਤ ਹੋਰ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01823-220645 ਹੈ | ਇਸ ਤੋਂ ਇਲਾਵਾ ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 ਹੈ | ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਰਾਸ਼ਨ ਕਾਰਡ ਕੱਟਣੇ ਅਤੇ ਬਣਾਉਣਾ ਸਿਰਫ਼ ਪੰਜਾਬ ਸਰਕਾਰ ਦਾ ਕੰਮ- ਲੱਕੀ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।