15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਰਾਸ਼ਨ ਕਾਰਡ ਕੱਟਣੇ ਅਤੇ ਬਣਾਉਣਾ ਸਿਰਫ਼ ਪੰਜਾਬ ਸਰਕਾਰ ਦਾ ਕੰਮ- ਲੱਕੀ

ਅਜੀਤ ਡੈਸਕ 01-09-2025
ਬਲਾਚੌਰ, 31 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵਲੋਂ ਭਾਜਪਾ ਦਫ਼ਤਰ ਬਲਾਚੌਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਆਪਣੇ ਸੰਬੋਧਨ 'ਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਕੁੱਝ ਲੀਡਰ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਦੇ ਕਾਰਜਕਰਤਾ ਲੋਕਾਂ ਦਾ ਡਾਟਾ ਇਕੱਠਾ ਕਰ ਰਹੇ ਹਨ, ਜੋ ਕਿ ਗ਼ਲਤ ਪ੍ਰਚਾਰ ਕਰ ਰਹੇ ਹਨ | ਉਹ ਲੋਕ ਨਹੀਂ ਚਾਹੁੰਦੇ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ, ਜਿਸ ਕਾਰਨ ਲੋਕ ਭਲਾਈ ਦੇ ਕੈਂਪ ਨਜਾਇਜ਼ ਬੰਦ ਕਰਵਾ ਕੇ ਵੱਡਾ ਅੜਿੱਕਾ ਪਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕੀ ਦੂਸਰਾ ਝੂਠਾ ਪ੍ਰਚਾਰ ਇਹ ਕੀਤਾ ਜਾ ਰਿਹਾ ਹੈ ਕੀ ਕੇਂਦਰ ਸਰਕਾਰ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਜਾ ਰਹੀ ਹੈ ਜੋ ਕੀ ਸਰਾਸਰ ਝੂਠ ਹੈ, ਜਦੋਂ ਕਿ ਰਾਸ਼ਨ ਕਾਰਡ ਬਣਾਉਣਾ ਅਤੇ ਕੱਟਣਾ ਪੰਜਾਬ ਸਰਕਾਰ ਦਾ ਕੰਮ ਹੈ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਨਰਿੰਦਰ ਨਾਥ ਸੂਦਨ ਜ਼ਿਲ੍ਹਾ ਕੈਸ਼ੀਅਰ, ਪੰਕਜ ਕੁਮਾਰ ਜ਼ਿਲ੍ਹਾ ਯੂਥ ਪ੍ਰਧਾਨ, ਸਿਰੀ ਰਾਮ ਸਰਕਲ ਪ੍ਰਧਾਨ, ਨਰਿੰਦਰ ਭਾਟੀਆ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਅਸ਼ੋਕ ਕੁਮਾਰ ਗੁੱਜਰ ਬਣੇ ਇੰਸਪੈਕਟਰ ਅਗਲੀ ਖ਼ਬਰ ਉਪ ਮੰਡਲ ਮੈਜਿਸਟ੍ਰੇਟ ਵਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।