ਨਵਾਂਸ਼ਹਿਰ, 31 ਅਗਸਤ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ | ਜਿਸ ਵਿੱਚ ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਸੋਦੀਆ ਵੱਲੋਂ ਜੋ ਚੋਣਾਂ ਮੌਕੇ ਧੱਕੇਸ਼ਾਹੀ ਕਾਰਨ ਦੀ ਬਿਆਨਬਾਜ਼ੀ ਕੀਤੀ ਹੈ, ਉਸ ਦੀ ਪਾਰਟੀ ਸਖ਼ਤ ਨਿੰਦਾ ਕਰਦੀ ਹੈ | ਉਹਨਾਂ ਆਖਿਆ ਕਿ ਅਜਿਹੀ ਬਿਆਨਬਾਜ਼ੀ ਲੋਕਾਂ 'ਚ ਭੈਅ ਪੈਦਾ ਕਰਦੀ ਹੈ | ਉਹਨਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦਿੰਦਿਆਂ ਆਖਿਆ ਕਿ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ ਕਿ ਚੋਣਾਂ 'ਚ ਅਮਨ ਸ਼ਾਂਤੀ ਕਾਇਮ ਕੀਤੀ ਜਾਵੇ | ਉਹਨਾਂ ਆਖਿਆ ਕਿ ਪਾਰਟੀ ਦੇ ਆਗੂਆਂ ਵੱਲੋਂ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਇਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ | ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜੋ ਘਟੀਆ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਅਤੇ ਲੋਕਾਂ 'ਚ ਭੈਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਹਨਾਂ ਆਖਿਆ ਕਿ ਪ੍ਰਸ਼ਾਸਨ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਵਿਧਾਨ ਸਭਾ ਚੋਣਾਂ 'ਚ ਲੋਕਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਉਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਸੈੱਲ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ ਸੈੱਲ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ-2, ਰੋਹਿਤ