10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨਵਾਂਸ਼ਹਿਰ ਪੁਲਿਸ ਵਲੋਂ ਦੋ ਨੌਜਵਾਨ ਹਥਿਆਰਾਂ ਸਮੇਤ ਕਾਬੂ-ਦੇਸੀ ਪਿਸਤੌਲ ਤੇ ਰੌਂਦ ਬਰਾਮਦ

ਅਜੀਤ ਡੈਸਕ 03-09-2025
ਨਵਾਂਸ਼ਹਿਰ, 2 ਸਤੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਅਸਲੇ੍ਹ ਸਮੇਤ ਕਾਬੂ ਕੀਤਾ | ਨਵਾਂਸ਼ਹਿਰ ਵਿਖੇ ਰਾਜ ਕੁਮਾਰ ਬਜਾੜ ਡੀ. ਐਸ. ਪੀ. ਨੇ ਦੱਸਿਆ ਕਿ ਨਵਾਂਸ਼ਹਿਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਅਸਲੇ੍ਹ ਸਮੇਤ ਕਾਬੂ ਕੀਤਾ | ਉਨ੍ਹਾਂ ਦੱਸਿਆ ਕਿ ਏ. ਐਸ. ਆਈ. ਸੁਰਿੰਦਰ ਕੁਮਾਰ ਵਲੋਂ ਨਵਾਂਸ਼ਹਿਰ ਬਾਈਪਾਸ ਪਿੰਡ ਮਹਾਲੋਂ ਲਾਗੇ ਨਾਕਾ ਲਗਾਇਆ ਹੋਇਆ ਸੀ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ | ਜਿਸ ਦੌਰਾਨ ਦੋ ਨੌਜਵਾਨ ਸਵਿਫਟ ਗੱਡੀ 'ਤੇ ਆਏ ਤੇ ਉਨ੍ਹਾਂ ਨੇ ਗੱਡੀ ਦੀ ਬਰੇਕ ਮਾਰ ਕੇ ਗੱਡੀ ਪਿਛਾਂਹ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ਉਕਤ ਗੰਡੀ ਚਾਲਕਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ ਇਕ ਨੌਜਵਾਨ ਪਾਸੋਂ ਇਕ ਦੇਸੀ ਪਿਸਤੌਲ ਤੇ ਇਕ ਮੈਗਜੀਨ ਲੱਗਾ ਬਰਾਮਦ ਕੀਤਾ, ਜਿਸ ਨੂੰ ਅਨਲੋਡ ਕਰਨ 'ਤੇ ਉਸ 'ਚੋਂ ਇਕ ਜ਼ਿੰਦਾ ਰੌਂਦ ਬਰਾਮਦ ਹੋਇਆ | ਦੂਜੇ ਨੌਜਵਾਨ ਦੀ ਤਲਾਸ਼ੀ ਦੌਰਾਨ ਉਸ ਦੇ ਪਜਾਮੇ 'ਚੋਂ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ |
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਰਜਵਲ ਮੱਟੂ ਪੁੱਤਰ ਬੋਧਰਾਜ ਪਿੰਡ ਫਰਾਲਾ ਥਾਣਾ ਬਹਿਰਾਮ ਵਜੋਂ ਹੋਈ | ਦੂਜੇ ਨੌਜਵਾਨ ਦੀ ਪਹਿਚਾਣ ਤਰਣਪ੍ਰੀਤ ਸਿੰਘ ਉਰਫ ਤਰਨ ਪੁੱਤਰ ਗੁਰਦੀਪ ਸਿੰਘ ਵਾਸੀ ਪਿਪਲਾ ਵਾਲਾ ਥਾਣਾ ਮਾਡਲ ਟਾਊਨ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ | ਉਹਨਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ |
ਪਿਛਲੀ ਖ਼ਬਰ ਸੀ. ਪੀ. ਆਈ. ਐਮ. ਦੇ ਆਗੂਆਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਸੱਦਾ ਅਗਲੀ ਖ਼ਬਰ ਸਾਬਕਾ ਫ਼ੌਜੀ ਦੀ ਵਿਧਵਾ ਤੋਂ ਗੱਡੀ ਸਵਾਰ ਲੁਟੇਰੀਆਂ ਪੈਸੇ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।