11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੰਗੂਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 03-09-2025
ਬੰਗਾ, 2 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪਿੰਡ ਮੰਗੂਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ | ਗੁਰਦੁਆਰਾ ਸਿੰਘ ਸਭਾ ਵੱਡਾ ਦਰਵਾਜ਼ਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸ: ਗੁਰਨੇਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਦੇ ਸੰਬੰਧ 'ਚ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਕਿਵੇਂ ਗੁਰੂ ਨਾਨਕ ਦੇਵ ਜੀ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਪ੍ਰਮਾਤਮਾ ਦੀ ਬਾਣੀ ਇਕੱਠੀ ਕੀਤੀ | ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਸਾਰੇ ਗੁਰੂਆਂ ਦੀ ਬਾਣੀ ਇਕੱਤਰ ਕਰ ਕੇ ਆਦਿ ਗ੍ਰੰਥ ਦੀ ਰਚਨਾ ਕੀਤੀ ਤੇ ਭਾਈ ਗੁਰਦਾਸ ਜੀ ਤੋਂ ਬਾਣੀ ਲਿਖਵਾਈ | ਇਸ ਸਮੇਂ ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ, ਦਿਲਵੀਰ ਸਿੰਘ ਸਕੱਤਰ, ਜਸਵੀਰ ਸਿੰਘ ਨੰਬਰਦਾਰ, ਸੋਹਣ ਸਿੰਘ ਖਟਕੜ, ਸੁਰਿੰਦਰ ਸਿੰਘ ਖਟਕੜ, ਰਾਜਵੀਰ ਸਿੰਘ ਖਟਕੜ, ਪਿ੍ੰਸ, ਅਮਨਪਾਲ ਸਿੰਘ, ਗਿਆਨ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਸੁਰਜੀਤ ਕੌਰ, ਗਿਆਨ ਕੌਰ ਖੱਟਕੜ ਤੇ ਹੋਰ ਪਿੰਡ ਵਾਸੀ ਸੰਗਤ ਹਾਜ਼ਰ ਸਨ |
ਪਿਛਲੀ ਖ਼ਬਰ ਮਾਰਕਫੈੱਡ ਮੁਲਾਜ਼ਮ ਯੂਨੀਅਨ ਵਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਐਲਾਨ ਅਗਲੀ ਖ਼ਬਰ ਸ੍ਰੀ ਉਂਕਾਰ ਧਾਮ ਥੋਪੀਆ ਵਿਖੇ ਵਿਸ਼ਾਲ ਸੰਤ ਸਮਾਗਮ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।