20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਸੇਵਾਵਾਂ 'ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ -ਸਿਵਲ ਸਰਜਨ

ਅਜੀਤ ਡੈਸਕ 04-09-2025
ਨਵਾਂਸ਼ਹਿਰ, 3 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਵਿਚ ਭਾਰੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਤੇ ਦੂਸ਼ਿਤ ਪਾਣੀ ਨਾਲ ਪੈਦਾ ਹੋ ਰਹੀਆਂ ਬਿਮਾਰੀਆਂ ਦਰਮਿਆਨ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਲਟੀਪਰਪਸ ਹੈਲਥ ਸੁਪਰਵਾਈਜਰਸ ਮੇਲ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ''ਤੇ ਡੂੰਘਾਈ ਨਾਲ ਵਿਚਾਰ-ਚਰਚਾ ਕਰਨ ਉਪਰੰਤ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਲਰਟ ਮੋਡ 'ਤੇ ਰਹਿਣ ਦੀ ਹਦਾਇਤ ਕੀਤੀ | ਉਹਨਾਂ ਕਿਹਾ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਸੰਭਾਵਿਤ ਬਿਮਾਰੀਆਂ ਤੋਂ ਬਚਾਅ ਲਈ ਸੰਭਾਵੀ ਹਾਈਰਿਸਕ ਇਲਾਕਿਆਂ ਵਿਚੋਂ ਪਾਣੀ ਦੇ ਸੈਂਪਲ ਭਰ ਕੇ ਪਾਣੀ ਦੀ ਸਵੱਛਤਾ ਦੀ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਇਸ ਦੀ ਜਾਣਕਾਰੀ ਭਾਈਵਾਲ ਵਿਭਾਗਾਂ ਨਾਲ ਸਾਂਝੀ ਕੀਤੀ ਜਾਵੇ |
ਪਿਛਲੀ ਖ਼ਬਰ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਦਾ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਗਲੀ ਖ਼ਬਰ ਸਹਿਕਾਰ ਭਾਰਤੀ ਪੰਜਾਬ ਦਾ ਤੀਜਾ ਸੂਬਾਈ ਸੰਮੇਲਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।