07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 22-09-2025
ਬਲਾਚੌਰ, 21 ਸਤੰਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ. ਆਈ. ਸਤਨਾਮ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਬਲਾਚੌਰ ਵਲੋਂ ਸਮੇਤ ਸਾਥੀ ਟੀਮ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਸਤਨਾਮ ਸਿੰਘ ਨੇ ਦੱਸਿਆ ਕਿ ਗਰੀਸ਼ ਪੁੱਤਰ ਗੋਪਾਲ ਸਿੰਘ ਵਾਸੀ ਵਾਰਡ ਨੰਬਰ 10 ਬਲਾਚੌਰ ਥਾਣਾ ਸਿਟੀ ਬਲਾਚੌਰ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਜਿਸ 'ਤੇ ਮੁਕੱਦਮਾ ਥਾਣਾ ਸਿਟੀ ਬਲਾਚੌਰ ਵਿਖੇ ਦਰਜ ਕੀਤਾ ਗਿਆ ਹੈ | ਉਪਰੰਤ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰ ਕੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਕੇਂਦਰੀ ਜੇਲ੍ਹ ਲੁਧਿਆਣਾ ਭੇਜਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਏ. ਡੀ. ਬੀ. ਬੇਲਾ ਤਾਜੋਵਾਲ ਵਿਖੇ ਸਿਹਤ ਵਿਭਾਗ ਨੇ ਦਵਾਈ ਦਾ ਛਿੜਕਾਅ ਕਰਵਾਇਆ ਅਗਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਬੰਦ ਕੀਤੀਆਂ ਜਾਣ-ਬਲਦੇਵ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।