06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੱਟਪੁਰ ਵਿਖੇ ਇੰਟੈਂਸੀਫਾਈਡ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 22-09-2025
ਬਲਾਚੌਰ, 21 ਸਤੰਬਰ (ਨਰੇਸ਼ ਧੌਲ)-ਇੰਟੈਂਸੀਫਾਈਡ ਮੁਹਿੰਮ ਦੇ ਤਹਿਤ ਪਿੰਡ ਜੱਟਪੁਰ ਵਿਖੇ ਵਿਸ਼ੇਸ਼ ਜਾਗੁਰਤਾ ਕੈਂਪ ਲਗਾਇਆ, ਜਿਸ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਐਚ. ਆਈ. ਵੀ. ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਵਿਭਾਗ ਵਲੋਂ ਲੋਕਾਂ ਨੂੰ ਕਾਲੇ ਪੀਲੀਏ ਦੀ ਬਿਮਾਰੀ ਦੇ ਕਾਰਨਾਂ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਵੱਧ ਰਹੇ ਨਸ਼ਿਆਂ ਨੂੰ ਰੋਕਣ ਬਾਰੇ ਵੀ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਗਈ | ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀਆਂ ਵਲੋਂ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਤਾਂ ਜੋ ਲੋਕ ਅਜਿਹੀਆਂ ਬਿਮਾਰੀਆਂ ਤੋਂ ਬੱਚ ਸਕਣ | ਇਸ ਮੌਕੇ ਸਰਪੰਚ ਰਵਿੰਦਰ ਸਿੰਘ ਹੀਰ, ਹਰਪ੍ਰੀਤ ਕੌਰ, ਸਰਬਜੀਤ ਕੌਰ ਏ. ਐਨ. ਐਮ., ਜਸਵਿੰਦਰ ਸਿੰਘ ਟੀਚਰ, ਸੁਨੀਤਾ ਦੇਵੀ, ਮਨਜੀਤ ਕੌਰ, ਆਸ਼ਾ ਵਰਕਰ ਬਬੀਤਾ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਸਨਮਾਨ 'ਚ ਬਸਪਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ 'ਚ ਯਾਤਰਾ ਦਾ ਬੰਗਾ 'ਚ ਸਵਾਗਤ ਅਗਲੀ ਖ਼ਬਰ ਅਗਸਤ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਹੋਏ ਔਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।