06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਜ਼ਰੂਰੀ-ਪਰਮਿੰਦਰ ਸਿੰਘ ਬੋਇਲ

ਅਜੀਤ ਡੈਸਕ 22-09-2025
ਕਟਾਰੀਆਂ, 21 ਸਤੰਬਰ (ਪ੍ਰੇਮੀ ਸੰਧਵਾਂ)-ਨਸ਼ਿਆਂ ਦੀ ਦਲ-ਦਲ ਵਿਚ ਫਸਦੀ ਜਾ ਰਹੀ ਪੰਜਾਬ ਦੀ ਸਰੂੰ ਵਰਗੀ ਜਵਾਨੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਵੱਡੇ-ਵੱਡੇ ਮਗਰਮੱਛਾਂ ਨੂੰ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ ਪਰ ਫੇਰ ਵੀ ਕੁੱਝ ਕੁ ਪੰਜਾਬ ਦੀ ਜਵਾਨੀ ਦੇ ਵੈਰੀਆਂ ਵਲੋਂ ਨਸ਼ੇ ਦਾ ਚੋਰੀ ਛੁਪੇ ਧੰਦਾ ਕਰਕੇ ਨੌਜਵਾਨਾਂ ਨੂੰ ਮੌਤ ਦੇ ਮੰੂਹ 'ਚ ਧੱਕਿਆ ਜਾ ਰਿਹਾ ਹੈ, ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਪਰਮਿੰਦਰ ਸਿੰਘ ਬੋਇਲ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਘਰ 'ਚ ਜਾ ਕੇ ਝੁਕਦਾ ਕਰਨ ਤਾਂ ਜੋ ਉਨ੍ਹਾਂ ਦਾ ਨਰਕ ਬਣਿਆ ਜੀਵਨ ਸਵਰਗ ਬਣ ਸਕੇ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਭੁਪਿੰਦਰ ਸਿੰਘ ਨਾਗਰਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।