06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਵੋਦਿਆ 'ਚ ਸੈਸ਼ਨ 2026-27 ਲਈ 9ਵੀਂ ਤੇ 11ਵੀਂ ਦੀਆਂ ਖਾਲੀ ਸੀਟਾਂ ਭਰਨ ਲਈ ਦਾਖਲੇ ਲਈ ਦਾਖਲਾ ਪ੍ਰੀਖਿਆ ਫਾਰਮ ਦੀ ਆਖਰੀ ਮਿਤੀ ਭਲਕੇ ਤੱਕ

ਅਜੀਤ ਡੈਸਕ 22-09-2025
ਪੋਜੇਵਾਲ ਸਰਾਂ, 21 ਸਤੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2026-27 ਲਈ ਨੌਵੀ ਤੇ ਗਿਆਰਵੀਂ ਜਮਾਤ ਦੀਆਂ ਖਾਲੀ ਸੀਟਾਂ ਦੇ ਦਾਖਲੇ ਲਈ ਦਾਖਲਾ ਪ੍ਰੀਖਿਆ 7 ਫਰਵਰੀ 2026 ਨੂੰ ਹੋਵੇਗੀ | ਇਸ ਸੰਬੰਧੀ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਵਿਦਿਆਰਥੀ ਜੋ ਸ਼ੈਸਨ 2025-26 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪ੍ਰਾਪਤ ਸਕੂਲ ਵਿਚ ਅੱਠਵੀਂ ਜਮਾਤ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ ਨੌਵੀਂ ਦੀ ਦਾਖਲਾ ਪ੍ਰੀਖਿਆ ਲਈ ਅਤੇ ਜੋ ਵਿਦਿਆਰਥੀ ਸ਼ੈਸਨ 2026-27 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪ੍ਰਾਪਤ ਸਕੂਲ ਵਿਚ ਦਸਵੀਂ ਜਮਾਤ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ ਗਿਆਰਵੀਂ ਦੀ ਦਾਖਲਾ ਪ੍ਰੀਖਿਆ ਲਈ ਮਿਤੀ 23 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਿਦਿਆਲਿਆ ਵਿਚ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਤੇ ਹੋਸਟਲ ਦੀ ਸਹੂਲਤ ਦਿੱਤੀ ਜਾਂਦੀ ਹੈ |
ਪਿਛਲੀ ਖ਼ਬਰ 'ਉਲਾਸ' ਤਹਿਤ ਕਰਵਾਈ ਪ੍ਰੀਖਿਆ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।