05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੁਦਰਤ ਦੇ ਕਹਿਰ 'ਚ ਆਏ ਲੋਕਾਂ ਦੀ ਬਾਂਹ ਫੜਨੀ ਸ਼ਲਾਘਾਯੋਗ ਕਦਮ-ਪੂੰਨੀਆ, ਮਕਸੂਦਪੁਰ

ਅਜੀਤ ਡੈਸਕ 22-09-2025
ਕਟਾਰੀਆਂ, 21 ਸਤੰਬਰ (ਪ੍ਰੇਮੀ ਸੰਧਵਾਂ)-ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਬੰਗਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਬਜੀਤ ਸਿੰਘ ਪੂੰਨੀਆ ਤੇ ਕਿਸਾਨ ਆਗੂ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਕੁਦਰਤ ਦੇ ਕਹਿਰ ਨੇ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਕਰਕੇ ਰੱਖ ਦਿੱਤੀਆਂ, ਉਥੇ ਹੀ ਗਰੀਬ ਲੋਕਾਂ ਦੇ ਘਰਾਂ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਕੀਤਾ | ਉਨ੍ਹਾਂ ਕਿਹਾ ਕਿ ਕੁਦਰਤ ਦੇ ਕਹਿਰ ਅੱਗੇ ਇਨਸਾਨ ਦਾ ਕੋਈ ਜੋਰ ਤਾਂ ਨਹੀਂ ਚੱਲਦਾ ਪਰ ਇਸ ਮੁਸੀਬਤ ਦੀ ਘੜੀ 'ਚ ਸਾਨੂੰ ਪੀੜਤ ਲੋਕਾਂ ਦੀ ਬਾਂਹ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕਿਸੇ ਬਿਪਤਾ 'ਚ ਫਸੇ ਵਿਅਕਤੀ ਦੀ ਬਾਂਹ ਫੜਾਂਗੇ ਤਾਂ ਪ੍ਰਮਾਤਮਾ ਕਿਸੇ ਸਮੇਂ ਸਾਡੀ ਬਾਂਹ ਫੜੇਗਾ | ਦਰਬਜੀਤ ਸਿੰਘ ਪੂੰਨੀਆ ਤੇ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਸਾਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਵੱਧ ਤੋਂ ਵੱਧ ਅੱਗੇ ਆਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਸਹਿਕਾਰੀ ਸਭਾ ਮਹਿਮੂਦਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ਵਿਖੇ ਸਮਾਜ ਸੇਵੀ ਸੋਹਣ ਸਿੰਘ ਪਰਮਾਰ ਵਲੋਂ ਬੱਚਿਆਂ ਨੂੰ ਇਨਾਮਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।