05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਹਿਕਾਰੀ ਸਭਾ ਮਹਿਮੂਦਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 22-09-2025
ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸਹਿਕਾਰੀ ਸਭਾ ਮਹਿਮੂਦਪੁਰ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਔੜ ਵਲੋਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਸੀ. ਆਰ. ਐਮ. ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ, ਜਿਸ ਦੀ ਪ੍ਰਧਾਨਗੀ ਵਿਪਨ ਭੰਡਾਰੀ ਸਬ ਡਿਵੀਜ਼ਨਲ ਮੈਜਿਸਟਰੇਟ ਬੰਗਾ ਵਲੋਂ ਕੀਤੀ ਗਈ | ਇਸ ਮੌਕੇ ਵਿਪਨ ਭੰਡਾਰੀ ਸਬ ਡਵੀਜ਼ਨ ਬੰਗਾ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਕੰਬਾਈਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਬੇਲਰ ਨਾਲ ਗੰਡਾਂ ਬਣਾ ਕੇ ਜਾਂ ਹੈਪੀ ਸੀਡਰ, ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ | ਡਾ. ਲੇਖ ਰਾਜ ਬੇਗੋਵਾਲ ਬਲਾਕ ਖੇਤੀਬਾੜੀ ਅਫਸਰ ਔੜ, ਸਹਾਇਕ ਰਜਿਸਟਰਾਰ ਨਵਾਂਸ਼ਹਿਰ ਹਰਮੀਤ ਸਿੰਘ, ਮੈਡਮ ਅੰਜੂ ਸਾਗਰ ਤੇ ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਮਿਸ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ, ਲਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਏ. ਟੀ. ਐਮ. ਨੇ ਵੀ ਆਪਣੇ ਵਡਮੁੱਲੇ ਵਿਚਾਰਾਂ ਦੀ ਸਾਂਝ ਪਾਈ | ਸਭਾ ਦੇ ਸਕੱਤਰ ਮਨਜੀਤ ਸਿੰਘ ਨੇ ਕੈਂਪ ਵਿਚ ਪੁੱਜੇ ਖੇਤੀਬਾੜੀ ਅਫ਼ਸਰਾਂ ਤੇ ਪਿੰਡ ਦੇ ਅਗਾਂਹਵਧੂ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਕੁਲਵੰਤ ਕੌਰ, ਸਭਾ ਪ੍ਰਧਾਨ ਗੁਰਲਾਲ ਸਿੰਘ, ਸੋਹਣ ਸਿੰਘ ਬੈਂਸ, ਬਲਵੀਰ ਸਿੰਘ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਸੁੱਚਾ ਸਿੰਘ, ਕੁਲਵੰਤ ਕੌਰ, ਨਛੱਤਰ ਸਿੰਘ, ਦਲਜੀਤ ਕੌਰ, ਬਲਵਿੰਦਰ ਸਿੰਘ, ਬਲਵੀਰ ਕੌਰ ਸਾਰੇ ਕਮੇਟੀ ਮੈਂਬਰ, ਬਲਵੀਰ ਸਿੰਘ ਉਪਲ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਗੁਰਪ੍ਰੀਤ ਸਿੰਘ ਪੰਚ, ਬਹਾਦਰ ਸਿੰਘ, ਮਹਿੰਦਰ ਸਿੰਘ ਉਪਲ, ਚਰਨਜੀਤ ਸਿੰਘ, ਜਸਵੀਰ ਸਿੰਘ ਮਾਈਦਿੱਤਾ, ਮਨਜੀਤ ਸਿੰਘ ਸਕੱਤਰ ਸਭਾ, ਮਨਜੀਤ ਕੌਰ ਕੈਸ਼ੀਅਰ, ਜਤਿੰਦਰ ਸਿੰਘ, ਗੁਰਦੀਪ ਸਿੰਘ ਬੱਜੋਂ ਤੇ ਕਿਸਾਨ ਭਰਾ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਪਿੰਡ ਖਟਕੜ ਕਲਾਂ 'ਚ ਮਨਾਉਣਗੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ-ਤਜਿੰਦਰ ਸਿੰਘ ਜੋਤ ਅਗਲੀ ਖ਼ਬਰ ਕੁਦਰਤ ਦੇ ਕਹਿਰ 'ਚ ਆਏ ਲੋਕਾਂ ਦੀ ਬਾਂਹ ਫੜਨੀ ਸ਼ਲਾਘਾਯੋਗ ਕਦਮ-ਪੂੰਨੀਆ, ਮਕਸੂਦਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।