05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਮਿਲੀ ਵਧੇਰੇ ਮਜ਼ਬੂਤੀ

ਅਜੀਤ ਡੈਸਕ 22-09-2025
ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਪਿਛਲੀ ਕਾਂਗਰਸ ਸਰਕਾਰ ਦੌਰਾਨ ਬਲਾਚੌਰ ਹਲਕੇ ਦੇ ਹੋਏ ਬੇਹਿਸਾਬਾ ਵਿਕਾਸ ਕਾਰਜਾਂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਵਲੋਂ ਕਾਂਗਰਸ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਆਮ ਆਦਮੀ ਪਾਰਟੀ ਦੇ ਪ੍ਰਭਾਵ ਦੇ ਬਾਵਜੂਦ ਵੱਖ-ਵੱਖ ਮੁੱਦਿਆਂ ਨੂੰ ਬੇਬਾਕੀ ਨਾਲ ਉਠਾਉਣ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂ, ਵਰਕਰ ਤੇ ਸਮਰਥਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨੂੰ ਪਹਿਲ ਦੇ ਕੇ ਨਵਾਂ ਇਤਿਹਾਸ ਸਿਰਜ ਰਹੇ ਹਨ | ਇਸੇ ਕੜੀ ਤਹਿਤ ਸੂਬੇ ਅੰਦਰ ਦਰਜਨਾਂ ਆਗੂ ਜਿਨ੍ਹਾਂ 'ਚ ਹਲਕਾ ਬਲਾਚੌਰ ਦੇ ਪਿੰਡ-ਮੱਕੋਵਾਲ ਜੱਬਾ ਤੋਂ ਲਖਵਿੰਦਰ ਸਿੰਘ ਆਪਣੇ ਸਾਥੀਆਂ ਜਿਨ੍ਹਾਂ ਵਿਚ ਨੇਕ ਰਾਮ, ਸਾਹਿਲ, ਜੀਵਨ ਕੁਮਾਰ, ਲਵਪ੍ਰੀਤ ਸਿੰਘ, ਪਿ੍ੰਸ ਕੁਮਾਰ, ਰਮਨ ਕੁਮਾਰ, ਕਰਨਦੀਪ, ਰਮਨਦੀਪ, ਦਲਜੀਤ ਸਿੰਘ ਪਰਿਵਾਰਾਂ ਸਮੇਤ ਬੀ. ਐਸ. ਪੀ. ਪਾਰਟੀ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ, ਜਿਸ 'ਤੇ ਸੈਂਕੜੇ ਪਰਿਵਾਰਾਂ ਨੇ ਕਾਂਗਰਸ ਪਾਰਟੀ 'ਤੇ ਵਿਸ਼ਵਾਸ ਜਤਾਉਂਦੇ ਹੋਏ ਕਾਂਗਰਸ 'ਚ ਸ਼ਮੂਲੀਅਤ ਕੀਤੀ ਤੇ ਪਾਰਟੀ ਦਾ ਪੱਲਾ ਫੜਿਆ | ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਸਤਵਿੰਦਰ ਰੱਕੜ ਬਲਾਕ ਪ੍ਰਧਾਨ ਸੜੋਆ ਸੇਵਾ ਦਲ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ, ਬਲਵਿੰਦਰ ਕੁਮਾਰ, ਸੁਖਵਿੰਦਰ ਸਿੰਘ ਬਿੰਦਾ, ਭੁਪਿੰਦਰ ਪਾਲ, ਭੁਪਿੰਦਰ ਰੱਕੜ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਮਤਾਂ ਹੀ ਸਫਲਤਾ ਦੇ ਸਿਰਨਾਵੇਂ ਹੋਇਆ ਕਰਦੀਆਂ ਨੇ- ਹੇਮਾ ਲਵੀ <br/> ਅਗਲੀ ਖ਼ਬਰ ਨਹਿਰ 'ਚ ਮਰੇ ਹੋਏ ਪਸ਼ੂਆਂ ਦੀ ਬਦਬੂ ਨਾਲ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।