02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ 'ਚ ਵਿਰੋਧੀਆਂ 'ਤੇ ਭਾਰੂ ਪਵੇਗੀ-ਸੁਖਦੇਵ ਚੇਤਾ

ਅਜੀਤ ਡੈਸਕ 23-09-2025

ਕਟਾਰੀਆਂ, 22 ਸਤੰਬਰ (ਪੇ੍ਰਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਚੇਤਾ ਨੇ ਪੰਜਾਬ 'ਚ ਬਦਲਾਅ ਲਿਆਉਣ 'ਤੇ ਬਣੀ ਮਾਨ ਸਰਕਾਰ ਨੇ ਆਪਣੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਸਗੋਂ ਬਦਲਾਖੋਰੀ ਦੀ ਨੀਤੀ ਅਪਣਾਉਣਾ ਬਹੁਤ ਹੀ ਘਟੀਆ ਕੰਮ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਬੂਰ ਨਾ ਪੈਣਾ ਪੰਜਾਬ ਸਰਕਾਰ ਦੀ ਵੱਡੀ ਨਾਲਾਇਕੀ ਹੈ ਕਿਉਂਕਿ ਪੰਜਾਬ ਵਿਚ ਸਮੇਂ-ਸਮੇਂ 'ਚ ਕਾਂਗਰਸ ਦੀਆਂ ਬਣੀਆਂ ਸਰਕਾਰਾਂ ਨੇ ਆਪਣੇ ਵਾਅਦੇ ਪੂਰੇ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਦ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇ ਮਾਣ ਭੱਤੇ ਦੇਣ ਦੀ ਕੀਤੀ ਗਈ ਗੱਲ ਲੋਕਾਂ ਦੇ ਜਖ਼ਮਾਂ 'ਤੇ ਲੂਣ ਛਿੜਕ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ 'ਚ ਵਿਰੋਧੀਆਂ 'ਤੇ ਭਾਰੂ ਪਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਇਹੋ ਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਦਾ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ |

ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਕੀਰਤਨ ਸਮਾਗਮ ਅੱਜ-ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਗਲੀ ਖ਼ਬਰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਕੰਗ ਦੀ ਮੌਤ ਨਾਲ ਇਲਾਕੇ 'ਚ ਸੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।