02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਕੀਰਤਨ ਸਮਾਗਮ ਅੱਜ-ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ

ਅਜੀਤ ਡੈਸਕ 23-09-2025

ਬੰਗਾ, 22 ਸਤੰਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਕ) ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ 23 ਸਤੰਬਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਏ ਜਾਣਗੇ | ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਸਤੰਬਰ ਨੂੰ ਸ਼ਾਮ 5.30 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਪੰਥ ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਲੋਕਾਂ ਦਾ ਦਿਲ ਜਿੱਤਿਆ-ਲਾਦੀਆਂ, ਸੁਖਦੇਵ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ 'ਚ ਵਿਰੋਧੀਆਂ 'ਤੇ ਭਾਰੂ ਪਵੇਗੀ-ਸੁਖਦੇਵ ਚੇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।