30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਮਲਵਿੰਦਰ ਕੰਗ ਨੇ ਨਿੱਘੀ ਛਿੰਝ ਮੇਲੇ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 16-10-2025
ਕਾਠਗੜ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਨਿੱਘੀ ਵਿਖੇ ਆਯੋਜਿਤ ਛਿੰਝ ਮੇਲੇ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨਾਲ ਮਿਲ ਕੇ ਸ਼ਰਿਕਤ ਕੀਤੀ | ਕਿਹਾ ਕਿ ਮੇਲੇ ਦੌਰਾਨ ਖਿਡਾਰੀਆਂ ਦੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮਨ ਪ੍ਰਸੰਨ ਹੋਇਆ | ਇਸ ਤਰ੍ਹਾਂ ਦੇ ਸਮਾਗਮ ਸਾਡੀ ਪੁਰਾਤਨ ਖੇਡ ਸੰਸਕਿ੍ਤੀ ਨੂੰ ਜਿਉਂਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਲਈ ਖੇਡਾਂ ਨਾਲ ਜੁੜਨਾ ਚਾਹੀਦਾ ਹੈ | ਅਸ਼ੋਕ ਕਟਾਰੀਆ ਨੇ ਇਸ ਮੌਕੇ ਸਮੂਹ ਪਿੰਡ ਵਾਸੀਆਂ ਨਾਲ ਮਿਲ ਕੇ ਛਿੰਝਾਂ ਪ੍ਰਤੀ ਆਪਣਾ ਪਿਆਰ ਜਤਾਇਆ ਅਤੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਅੱਗੇ ਤੋਂ ਵੀ ਅਜਿਹੇ ਸਮਾਗਮਾਂ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਅਸ਼ੋਕ ਕਟਾਰੀਆ, ਮਨਜੀਤ ਸਿੰਘ ਘੁੰਮਣ ਚੇਅਰਮੈਂਨ ਐਕਸ ਸਰਵਿਸਮੈਨ ਪੰਜਾਬ, ਪ੍ਰਧਾਨ ਨਗਰ ਕੌਸ਼ਲ ਸੁਨੀਲ ਕੌਸ਼ਲ ਲਾਡੀ ਰਾਣਾ, ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਬਲਦੇਵ ਰਾਜ ਮੈਬਰ ਗੁੱਜਰ ਵੈਲਫੇਅਰ ਬੋਰਡ, ਅਜੇ ਰਾਣਾ ਬਿੱਟੂ ਐਮ.ਸੀ, ਰਨਵੀਰ ਸਿੰਘ ਬਲਾਕ ਪ੍ਰਧਾਨ, ਕੁਲਦੀਪ ਕੁਮਾਰ ਪ੍ਰਧਾਨ ਐੱਸ.ਸੀ ਵਿੰਗ ਬਲਾਚੌਰ ਆਦਿ ਵਲੰਟੀਅਰ ਮੌਜੂਦ ਰਹੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖਿਆ ਦੇ ਖ਼ੇਤਰ 'ਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ-ਲਾਦੀਆਂ, ਜੱਸੋਮਜਾਰਾ ਅਗਲੀ ਖ਼ਬਰ ਪ੍ਰਦੂਸ਼ਣ ਤੋਂ ਬਚਣ ਲਈ ਸਾਰੇ ਮਿਲ ਕੇ ਗਰੀਨ ਦੀਵਾਲੀ ਮਨਾਓ -ਪੰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।