ਬੰਗਾ, 15 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਨੌਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮਾਜ ਸੇਵੀ ਸਰਦਾਰ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਵੱਲੋਂ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ 'ਤੇ 6 ਨਵੰਬਰ ਦਿਨ ਵੀਰਵਾਰ ਨੂੰ ਲਗਾਇਆ ਜਾਵੇਗਾ | ਸੁਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਸੇਠ ਹਸਪਤਾਲ ਬੰਗਾ ਦੇ ਡਾਕਟਰ ਅਸ਼ਸ਼ਿ ਸੇਠ ਦੀ ਟੀਮ ਵੱਲੋਂ ਕੈਂਪ ਦੌਰਾਨ ਮਰੀਜ਼ਾਂ ਦੇ ਅੱਖਾਂ ਦਾ ਚੈੱਕਅਪ ਅਤੇ ਫਰੀ ਆਪਰੇਸ਼ਨ ਕੀਤੇ ਜਾਣਗੇ | ਉਨ੍ਹਾਂ ਦੱਸਿਆ ਇਸ ਕੈਂਪ ਤੋਂ ਇਲਾਵਾ ਹਫਤੇ ਵਿੱਚ ਸੋਮਵਾਰ ਅਤੇ ਸ਼ੁਕਰਵਾਰ ਨੂੰ ਬਾਬਾ ਸੇਵਾ ਸਿੰਘ ਡਿਸਪੈਂਸਰੀ ਨੌਰਾ ਵਿਖੇ ਅੱਖਾਂ ਦਾ ਫਰੀ ਚੈੱਕ ਅਪ ਅਤੇ ਆਪਰੇਸ਼ਨ ਕੀਤੇ ਜਾਂਦੇ ਹਨ | ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਕੈਂਪ ਉਹ ਇਲਾਵਾ ਇਸ ਡਿਸਪੈਂਸਰੀ ਵਿੱਚ ਆ ਕੇ ਆਪਰੇਸ਼ਨ ਕਰਵਾ ਸਕਦਾ ਹੈ |