30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਨਵਾਂਸ਼ਹਿਰ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ

ਅਜੀਤ ਡੈਸਕ 16-10-2025
ਨਵਾਂਸ਼ਹਿਰ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਵੱਖ-ਵੱਖ ਆਗੂਆਂ ਨੇ ਧਰਨੇ ਦੌਰਾਨ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ 'ਚ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਸਬੰਧੀ ਸਰਕਾਰ ਵਿਸ਼ੇਸ਼ ਧਿਆਨ ਦੇਵੇ, ਕਿਉਂਕਿ ਨਿਤ-ਦਿਨ ਹਾਦਸਿਆਂ ਨਾਲ ਕੀਮਤੀ ਜਾਨਾਂ ਇਹਨਾਂ ਅਵਾਰਾ ਪਸ਼ੂਆਂ ਕਾਰਨ ਜਾ ਰਹੀਆਂ ਹਨ | ਗਾਇਕ ਰਾਜਵੀਰ ਜਵੰਦਾ ਵੀ ਇਹਨਾਂ ਹਾਦਸਿਆਂ ਦੀ ਭੇਟ ਚੜਿਆ | ਉਹਨਾਂ ਮੰਗ ਕੀਤੀ ਕਿ ਪੰਜਾਬ-ਹਰਿਆਣਾ ਸਮੇਤ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ, ਇਸ ਲਈ ਇਸ ਨੂੰ ਨੈਸ਼ਨਲ ਆਫਤ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਹੜ੍ਹਾ ਲਈ ਐਲਾਨੀ ਰਾਸ਼ੀ ਬਹੁਤ ਘੱਟ ਹੈ | ਇਸ ਲਈ ਸਰਕਾਰ ਮੁੜ ਵਿਚਾਰ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਘੱਟੋ ਘੱਟ 1 ਲੱਖ ਰੁਪਏ ਪ੍ਰਤੀ ਏਕੜ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਪ੍ਰਤੀ ਪਰਿਵਾਰ ਘਰਾਂ ਦੇ ਨੁਕਸਾਨ ਲਈ ਅਤੇ ਮਿੱਟੀ ਨਾਲ ਖਰਾਬ ਹੋਏ ਖੇਤਾਂ ਦੀ ਬਹਾਲੀ ਲਈ 1 ਲੱਖ ਰੁਪਏ ਪ੍ਰਤੀ ਕੀਲਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨਾਲ ਸ਼ਹੀਦ ਹੋਏ ਕਿਸਾਨਾਂ ਅਤੇ ਗੰਭੀਰ ਹੋਏ ਜਖਮੀ ਪਰਿਵਾਰਾਂ ਨੂੰ ਬਣਦਾ ਮੁਆਵਜਾ ਤੇ ਨੌਕਰੀਆਂ ਦਿੱਤੀਆਂ ਜਾਣ | ਪਰਾਲੀ ਸਾੜਨ ਸਬੰਧੀ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਜਾਈ ਦੇ ਵਿਚਕਾਰ ਸਮਾਂ ਬਹੁਤ ਘੱਟ ਹੈ | ਇਸ ਕਰਕੇ ਕਿਸਾਨਾਂ ਨੂੰ ਮਜਬੂਰੀ ਵੱਸ ਪਰਾਲੀ ਸਾੜਨੀ ਪੈਂਦੀ ਹੈ | ਉਹਨਾਂ ਆਖਿਆ ਕਿ ਜੇਕਰ ਕੇਵਲ ਕਿਸਾਨਾਂ ਨੂੰ ਲਾਈਨਾਂ ਵਿੱਚ ਹੀ ਪਰਾਲੀ ਸਾੜਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਪ੍ਰਦੂਸ਼ਣ ਘੱਟ ਸਕਦਾ ਹੈ | ਉਹਨਾਂ ਆਖਿਆ ਕਿ ਝੋਨੇ ਦੀ ਖਰੀਦ ਪ੍ਰਤੀ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜਗਾਰੀ ਬਹੁਤ ਢਿੱਲੀ ਹੈ | ਉਹਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਕਣਕ ਦੀ ਬਜਾਈ ਲਈ ਡੀ.ਏ.ਪੀ ਖਾਦ ਦੀ ਸਮੱਸਿਆ ਆ ਰਹੀ ਹੈ, ਇਸ ਸਮੱਸਿਆ ਨੂੰ ਦੂਰ ਕਰਨ ਲਈ ਸਰਕਾਰ ਡੀ.ਏ.ਪੀ ਖਾਦ ਦੇ ਨਾਲ ਬੇਲੋੜੀਆਂ ਵਸਤੂਆਂ ਦੇਣੀਆਂ ਬੰਦ ਕਰੇ | ਗੰਨਾ ਕਾਸਤਕਾਰਾਂ ਦੀ ਸਰਕਾਰ ਮਦਦ ਕਰੇ ਅਤੇ ਕਿਸਾਨਾਂ ਲਈ ਐਲਾਨੀ ਸਾਰੀ ਪਲੈਂਟੀ ਦੀ ਰਾਸ਼ੀ ਕਿਸਾਨਾਂ ਨੂੰ ਵਾਪਸ ਅਦਾ ਕੀਤੀ ਜਾਵੇ | ਗੰਨਾਂ ਮਿੱਲਾਂ ਸਮੇਂ ਸਿਰ ਚਾਲੂ ਕੀਤੀਆਂ ਜਾਣ ਇਸ ਮੌਕੇ 'ਤੇ ਵੱਖ-ਵੱਖ ਆਗੂਆਂ ਨੇ ਵਿਚਾਰ ਪੇਸ਼ ਕੀਤੇ |
ਪਿਛਲੀ ਖ਼ਬਰ ਰਾਜ ਪੱਧਰੀ ਸਕੂਲ ਖੇਡਾਂ ਤਹਿਤ ਕਬੱਡੀ ਲੜਕਿਆਂ ਦਾ ਟੂਰਨਾਮੈਂਟ ਨਵਾਂਸ਼ਹਿਰ ਵਿਖੇ ਸ਼ੁਰੂ ਅਗਲੀ ਖ਼ਬਰ 'ਵੋਟ ਚੋਰ, ਗੱਦੀ ਛੋੜ' ਮੁਹਿੰਮ ਤਹਿਤ ਬਹਿਰਾਮ 'ਚ ਕਾਂਗਰਸ ਨੇ ਫਾਰਮ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।