ਨਵਾਂਸਹਿਰ/ਪੋਜੇਵਾਲ ਸਰਾਂ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕਿਆਂ ਦਾ ਟੂਰਨਾਮੈਂਟ ਜਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਅਤੇ ਦਵਿੰਦਰ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ ਵਿੱਚ ਨਵਾਂਸਹਿਰ ਵਿਖੇ ਸੁਰੂ ਹੋਇਆ | ਇਸ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕੁਲਜੀਤ ਸਿੰਘ ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸਨ ਪੰਜਾਬ ਅਤੇ ਲੋਕ ਸਭਾ ਇੰਚਾਰਜ ਸੀ੍ਰ ਆਨੰਦਪੁਰ ਸਾਹਿਬ ਵਲੋਂ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ | ਉਹਨਾਂ ਕਿਹਾ ਕਿ ਖੇਡਾਂ ਨਾਲ ਹੀ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਹੁੰਦਾ ਹੈ | ਇਸ ਤੋਂ ਇਲਾਵਾ ਖੇਡਾਂ ਸਾਨੂੰ ਸਮਾਜਿਕ ਬਿਮਾਰੀਆਂ ਤੋਂ ਵੀ ਦੂਰ ਰੱਖਦੀਆਂ ਹਨ | ਉਹਨਾਂ ਕਿਹਾ ਅੱਜ ਸਮੇਂ ਦੀ ਲੋੜ ਹੈ ਕਿ ਸਾਡੇ ਵਿਦਿਆਰਥੀ ਖੇਡਾਂ ਨਾਲ ਜੁੜਨ ਤੇ ਨਸ਼ੇ ਵਰਗੀਆਂ ਭਿਆਨਕ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ | ਇਸ ਮੌਕੇ ਉਹਨਾਂ ਕਿਹਾ ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਜੋ ਨਵੀਂ ਖੇਡ ਨੀਤੀ ਬਣਾਈ ਹੈ ਉਸ ਦੇ ਵੀ ਕਾਫੀ ਸਾਰਥਿਕ ਸਿੱਟੇ ਨਿਕਲਣੇ ਸੁਰੂ ਹੋ ਗਏ ਹਨ ਤੇ ਹੁਣ ਸਕੂਲਾਂ ਵਿੱਚ ਖੇਡਾਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਕਾਫੀ ਝੁਕਾਅ ਹੋ ਰਿਹਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਅਤੇ ਦਵਿੰਦਰ ਕੌਰ ਜਿਲ੍ਹਾ ਖੇਡ ਕੋਆਰਡੀਨੇਟਰ ਵਲੋਂ ਬਾਹਰੋਂ ਆਈਆਂ ਟੀਮਾਂ ਅਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਖੇਡਾਂ ਅਨੁਸਾਸਨ ਵਿੱਚ ਰਹਿ ਖੇਡਣ ਦੀ ਅਪੀਲ ਕੀਤੀ | ਇਸ ਮੌਕੇ ਅੱਜ ਹੋਏ ਮੁਢਲੇ ਲੀਗ ਮੁਕਾਬਲਿਆ ਵਿੱਚ ਫਤਿਹਗੜ ਸਾਹਿਬ ਨੇ ਕਪੂਰਥਲਾ, ਬਠਿੰਡਾ ਨੇ ਰੂਪਨਗਰ, ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਨੇ ਲੁਧਿਆਣਾ, ਸੀ੍ਰ ਮੁਕਤਸਰ ਸਾਹਿਬ ਨੇ ਮਲੇਰਕੋਟਲਾ ਨੂੰ ਹਰਾਇਆ | ਇਸ ਮੌਕੇ ਉਹਨਾਂ ਨਾਲ ਅਮਰਜੀਤ ਖਟਕੜ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ, ਬੰਧਨਾ ਚੌਹਾਨ ਜ਼ਿਲ੍ਹਾ ਖੇਡ ਅਫਸਰ, ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ, ਪਰਵਿੰਦਰ ਸਿੰਘ ਭੰਗਲ ਸਕੱਤਰ, ਹੈੱਡ ਮਾਸਟਰ ਦਲਜੀਤ ਸਿੰਘ ਬੋਲਾ, ਪਿ੍ੰਸੀਪਲ ਦੇਵ ਰਾਜ ਪੋਜੇਵਾਲ, ਹੈੱਡ ਮਾਸਟਰ ਗੁਰਪ੍ਰੀਤ ਸਿੰਘ, ਹੈੱਡ ਮਾਸਟਰ ਅਮਨਪ੍ਰੀਤ ਸਿੰਘ ਜੌਹਰ, ਹੈੱਡ ਮਾਸਟਰ ਗੁਰਨੇਕ ਸਿੰਘ, ਹੈੱਡ ਮਾਸਟਰ ਗੌਤਮ ਕੁਮਾਰ, ਨਵਦੀਪ ਸਿੰਘ, ਅਮਨ ਕੁਮਾਰ, ਬਲਵੀਰ ਮੀਲੂ, ਕੁਲਦੀਪ ਕੁਮਾਰ, ਗਰੁਜੀਤ ਕੌਰ ਕੋਚ, ਨੀਰਜ ਵਸ਼ਿਸਟ, ਰਾਜਵੀਰ ਕੌਰ, ਗੁਰਦੀਪ ਸਿੰਘ, ਕੁਲਜਿੰਦਰ ਸਿੰਘ, ਨਰਿੰਦਰ ਕੌਰ, ਜਸਵੀਰ ਕੌਰ, ਕਰਮਜੀਤ ਕੌਰ, ਕੇਵਲ ਸਿੰਘ, ਮਨਜੀਤ ਲੌਂਗੀਆ, ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਰੋਪੜ, ਲੈਕ. ਹਰਵਿੰਦਰ ਸਿੰਘ ਮਾਲੇਵਾਲ, ਜਸਵਿੰਦਰ ਸਿੰਘ, ਕੁਲਜਿੰਦਰ ਸਿੰਘ, ਜਸਵੀਰ ਕੌਰ, ਅਵਤਾਰ ਸਿੰਘ, ਬਲਦੇਵ ਰਾਜ, ਸਰਬਜੀਤ ਕੌਰ, ਕਿਰਨ ਕੁਮਾਰੀ, ਕੁਲਵਿੰਦਰ ਸਿੰਘ, ਨੀਲਮ ਕੁਮਾਰੀ, ਜਸਕਰਨ ਸਿੰਘ, ਜਗਸ਼ੀਰ ਸਿੰਘ, ਲੈਕ. ਬਲਦੀਸ ਕੁਮਾਰ, ਰਮੇਸ਼ ਕੁਮਾਰ, ਡਾ. ਸੰਦੀਪ ਕੌਰ, ਅਮਨਦੀਪ ਕੌਰ, ਬਲਦੇਵ ਸਿੱਧੂ ਮੈਨੇਜਰ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ, ਰੁਪਿੰਦਰ ਕੌਰ ਆਦਿ ਸਮੇਤ ਡੀ.ਪੀ.ਈ ਤੇ ਪੀ.ਟੀ.ਆਈ ਹਾਜ਼ਰ ਸਨ | ਇਸ ਮੌਕੇ ਸਲੈਕਟਰ ਟੀਮ ਦੇ ਮੈਂਬਰ ਮਨਦੀਪ ਸਿੰਘ, ਜਸਵਿੰਦਰ ਸਿੰਘ, ਸੁਖਵੰਤ ਕੌਰ, ਸਤੀਸ ਕੁਮਾਰ, ਕਾਬਲ ਸਿੰਘ ਅਤੇ ਭੂਪਿੰਦਰ ਸਿੰਘ ਵੀ ਹਾਜ਼ਰ ਸਨ |