29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੈਨਸ਼ਨਰਾਂ ਨੇ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

ਅਜੀਤ ਡੈਸਕ 16-10-2025
ਨਵਾਂਸ਼ਹਿਰ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਰਕਲ ਸਕੱਤਰ ਅਸ਼ਵਨੀ ਕੁਮਾਰ ਗੜਸ਼ੰਕਰੀ ਅਤੇ ਵਿਜੇ ਕੁਮਾਰ ਬਾਲੀ ਵਿੱਤ ਸਕੱਤਰ ਨੇ ਸਾਂਝੇ ਲਿਖਤੀ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ | ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ 63 ਮਹੀਨਿਆਂ ਦਾ ਬਕਾਇਆ ਵੀ ਜਾਰੀ ਕੀਤਾ ਜਾਵੇ |
ਇਹ ਮਸਲਾ ਬੀਤੀ ਅੱਠ ਅਕਤੂਬਰ ਨੂੰ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਵੀ ਉਠਾਇਆ ਗਿਆ ਸੀ | ਆਗੂਆਂ ਨੇ ਲਿਖਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹਿੰਗਾਈ ਭੱਤਾ ਕੇਂਦਰ ਦੀ ਮੋਦੀ ਸਰਕਾਰ ਅਤੇ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਹਰਿਆਣਾ, ਬਿਹਾਰ ਅਤੇ ਹੋਰ ਰਾਜਾਂ ਦੀਆਂ ਸਰਕਾਰਾਂ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਪਰ ਪੰਜਾਬ ਸਰਕਾਰ ਇਸ ਨੂੰ ਲਮਕਾ ਕੇ ਬੈਠੀ ਹੋਈ ਹੈ | ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਏ.ਐਸ ਅਤੇ ਆਈ.ਪੀ.ਐਸ ਅਧਿਕਾਰੀ ਜਿਹੜੇ ਪੰਜਾਬ ਵਿੱਚ ਨੌਕਰੀ ਕਰਦੇ ਹਨ ਅਤੇ ਪੰਜਾਬ ਦੇ ਖਜ਼ਾਨੇ ਵਿੱਚੋਂ ਤਨਖਾਹ ਲੈ ਰਹੇ ਹਨ, ਉਹ 58 ਫ਼ੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ | ਜਦ ਕਿ ਪੈਨਸ਼ਨਰਾਂ ਨੂੰ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ, ਕੀ ਮਹਿੰਗਾਈ ਸਿਰਫ ਤੇ ਸਿਰਫ ਆਈ.ਏ.ਐਸ ਅਤੇ ਆਈ.ਪੀ ਐਸ ਅਧਿਕਾਰੀਆਂ ਲਈ ਵੱਧਦੀ ਹੈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਾਸਤੇ ਨਹੀਂ ਵੱਧਦੀ | ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਬਣਦਾ 16 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ ਕਿਉਂ ਕਿ ਮਹਿੰਗਾਈ ਭੱਤਾ ਨੂੰ ਉਡੀਕ ਦੇ ਉਡੀਕ ਦੇ ਬਹੁਤ ਸਾਰੇ ਪੈਨਸ਼ਨਰ ਸੰਸਾਰ ਵਿੱਚੋਂ ਚਲੇ ਵੀ ਗਏ ਹਨ | ਕੁਲਵਿੰਦਰ ਸਿੰਘ ਅਟਵਾਲ ਅਤੇ ਅਸ਼ਵਨੀ ਕੁਮਾਰ ਗੜਸ਼ੰਕਰੀ ਅਤੇ ਵਿਜੇ ਕੁਮਾਰ ਬਾਲੀ ਨੇ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਮਹਿੰਗਾਈ ਭੱਤਾ ਤੁਰੰਤ ਜਾਰੀ ਨਾ ਕੀਤਾ ਤੇ ਬਾਕੀ ਮੰਗਾਂ ਨਾ ਮੰਨੀਆਂ ਤਾਂ 7 ਨਵੰਬਰ ਨੂੰ ਪਟਿਆਲਾ ਹਾੈਡ ਆਫਿਸ ਸਾਹਮਣੇ ਵਿਸ਼ਾਲ ਲਾ-ਮਿਸਾਲ ਧਰਨਾ ਦਿੱਤਾ ਜਾਏਗਾ | ਉਪਰੰਤ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 16 ਨਵੰਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਏਗੀ | ਆਗੂਆਂ ਕਿਹਾ ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਮੰਗਾਂ ਸਵੀਕਾਰ ਨਾ ਕੀਤੀਆਂ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਅਹਿਮ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਮੀਟਿੰਗ ਅਗਲੀ ਖ਼ਬਰ ਵਾਤਾਵਰਨ ਸੰਭਾਲ ਸੁਸਾਇਟੀ ਨੇ ਦਿੱਤਾ ਕਲੀਨ ਤੇ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।