29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਮੀਟਿੰਗ

ਅਜੀਤ ਡੈਸਕ 16-10-2025
ਬਲਾਚੌਰ, 15 ਅਕਤੂਬਰ (ਨਰੇਸ਼ ਧੌਲ)-ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਮੌਕੇ ਪ੍ਰਸਿੱਧ ਗਾਇਕ ਰਾਜਵੀਰ ਸਿੰਘ ਜਵੰਦਾ ਅਤੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਮੇਟੀ ਵੱਲੋਂ ਸ਼ਾਮਲ ਹੋਏ ਕੁਲਦੀਪ ਦੌੜਕਾ ਨੇ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਅਤੇ ਸਟੇਟ ਕਮੇਟੀ ਦੀ ਮੀਟਿੰਗ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 11 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਪਿਛਲੇ ਦਿਨੀ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਮੁੱਖ ਰੱਖ ਕੇ ਮੁਲਤਵੀ ਕਰ ਦਿੱਤੀ ਗਈ, ਜੋ ਹੁਣ 16 ਨਵੰਬਰ ਨੂੰ ਸੰਗਰੂਰ ਵਿਖੇ ਹੋਵੇਗੀ | ਸੋਮ ਲਾਲ ਜ਼ਿਲ੍ਹਾ ਪ੍ਰਧਾਨ ਅਤੇ ਸੋਹਣ ਸਿੰਘ ਤਹਿਸੀਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 16 ਫੀਸਦੀ ਘੱਟ ਡੀ. ਏ ਦੇ ਰਹੀ ਹੈ ਅਤੇ ਪਿਛਲੀਆਂ ਕਿਸ਼ਤਾਂ ਦਾ ਬਕਾਇਆ ਵੀ ਦੱਬੀ ਬੈਠੀ ਹੈ |
ਉਨ੍ਹਾਂ ਕਿਹਾ ਕਿ ਪੈਨਸ਼ਨਰਜ ਨੂੰ 2.59 ਦਾ ਫੈਕਟਰ ਵੀ ਨਹੀਂ ਦਿੱਤਾ ਜਾ ਰਿਹਾ | ਮੁੱਖ ਅਧਿਆਪਕ ਭਾਗ ਰਾਮ ਬੰਗੜ ਅਤੇ ਹਰਭਜਨ ਸਿੰਘ ਗਹੂੰਣ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ 37 ਭੱਤੇ ਰੋਕੀ ਬੈਠੀ ਹੈ ਤੇ ਪੈਨਸ਼ਨਰਾਂ ਤੋਂ 200 ਰੁਪਏ ਮਹੀਨਾ ਜਜੀਆ ਵਸੂਲ ਰਹੀ ਹੈ | ਮੈਡੀਕਲ ਭੱਤਾ 2000 ਰੁਪਏ ਮਹੀਨਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ੍ਹ ਤੁਰੰਤ ਧਿਆਨ ਦੇਵੇ ਨਹੀਂ ਤਾਂ ਵੱਡਾ ਸੰਘਰਸ਼ ਵਿਡਿਆ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ, ਸੋਮਨਾਥ ਤੱਕਲਾ, ਹਰਜਿੰਦਰ ਸਿੰਘ ਉਲੱਦਣੀ, ਜਰਨੈਲ ਸਿੰਘ ਕੰਗ, ਸਵਾਰਨ ਹੁਸ਼ਿਆਰਪੁਰੀ, ਸੱਤ ਪਾਲ ਧੈਂਗੜਪੁਰ, ਮਨੋਹਰ ਲਾਲ ਨਿਆਣਾ ਬੇਟ, ਹਰੀ ਸਿੰਘ ਰੱਕੜਾਂ ਬੇਟ, ਗੁਰਦਿਆਲ ਸਿੰਘ, ਮਹਿੰਦਰ ਸਿੰਘ ਥਾਂਦੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਵੰਡਣਾ 'ਆਪ' ਦੀ ਚੰਗੀ ਸੋਚ-ਜਗਨ ਨਾਥ ਅਗਲੀ ਖ਼ਬਰ ਪੈਨਸ਼ਨਰਾਂ ਨੇ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।