ਘੁੰਮਣਾ, 15 ਅਕਤੂਬਰ (ਮਹਿੰਦਰਪਾਲ ਸਿੰਘ) - ਪੰਜਾਬ 'ਚ ਆਏ ਹੜ੍ਹਾਂ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ | ਉਸ ਲਈ ਕਿਸਾਨਾਂ ਨੂੰ ਮੁਆਵਜੇ ਦੇ ਰੂਪ 'ਚ ਰਾਸ਼ੀ ਵੰਡਣਾ ਆਪ ਦੀ ਚੰਗੀ ਸੋਚ ਦਾ ਨਤੀਜਾ ਹੈ | ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲੇਗੀ | ਇਹ ਵਿਚਾਰ ਆਪ ਦੇ ਸੀਨੀਅਰ ਆਗੂ ਜਗਨ ਨਾਥ ਸੰਧਵਾਂ ਨੇ ਪ੍ਰਗਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਦਲਿਤਾਂ ਤੇ ਹਰ ਵਰਗ ਲਈ ਚੰਗੀ ਨੀਤੀ ਲੈ ਕੇ ਆਈ ਹੈ | ਕੇਂਦਰ ਸਰਕਾਰ ਤਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਬੇਘਰ ਹੋਏ ਕਿਸਾਨਾਂ ਦੇ ਮੁੜ ਵਸੇਬੇ ਲਈ ਆਪ ਸਰਕਾਰ ਤੱਤਪਰ ਹੈ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਲੋਕਾਂ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਵੀ ਕੀਤਾ |