16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਬਹਿਰਾਮ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 17-10-2025
ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦਾਣਾ ਮੰਡੀ ਬਹਿਰਾਮ 'ਚ ਝੋਨੇ ਦੀ ਖਰੀਦ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਹਲਕਾ ਇੰਚਾਰਜ ਕੁਲਜੀਤ ਸਰਹਾਲ ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਪੰਜਾਬ ਨੇ ਦੱਸਿਆ ਕਿ ਉਕਤ ਮੰਡੀ ਵਿਚ ਚਾਰ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰ ਰਹੀਆਂ ਹਨ, ਜਿਨ੍ਹਾਂ ਵਿਚ ਪਨਗਰੇਨ, ਮਾਰਕਫੈੱਡ, ਪਨਸਪ ਤੇ ਵੇਅਰਹਾਊਸ ਹਨ | ਜਿਨ੍ਹਾਂ ਨੇ 16 ਅਕਤੂਬਰ ਤੱਕ 7701 ਕੁਇੰਟਲ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਪੇਮੈਂਟ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ | ਕਿਸਾਨਾਂ ਨੂੰ ਹੁਣ ਮੰਡੀਆਂ ਵਿਚ ਬਹੁਤਾ ਸਮਾਂ ਬੈਠਣਾ ਨਹੀਂ ਪਵੇਗਾ | ਮਜਦੂਰਾਂ, ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਬਲਵੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਗੁਰਮਿੰਦਰ ਸਿੰਘ ਕੱਟ ਸੀਨੀਅਰ ਆਗੂ, ਜਗਜੀਤ ਸਿੰਘ ਬਲਾਕੀਪੁਰ ਸੀਨੀਅਰ 'ਆਪ' ਆਗੂ, ਚਰਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਗੁਰਮਿੰਦਰ ਸਿੰਘ ਡਿੰਪਲ ਸਰਪੰਚ ਮੱਲ੍ਹਾ ਸੋਢੀਆ, ਜਗਜੀਤ ਸਿੰਘ ਸੋਢੀ, ਮਲਕੀਤ ਸਿੰਘ ਅਟਵਾਲ, ਸੁਰਿੰਦਰ ਕੁਮਾਰ ਚੱਢਾ ਸੁਰਹਾਲ ਕਾਜੀਆ, ਬਲਦੇਵ ਸਿੰਘ ਜੱਸੋਮਜਾਰਾ, ਹਰਜੀਤ ਸਿੰਘ ਅਟਵਾਲ ਫਰਾਲਾ, ਸੁਰਿੰਦਰ ਪਿੰਕੀ, ਦੌਲਤ ਭਾਟੀਆ, ਗੁਰਮਨ ਸਿੰਘ, ਚਰਨਜੀਤ ਸਿੰਘ ਸਿੱਧੂ, ਹੁਸਨ ਲਾਲ ਮੱਲ੍ਹਾ ਸੋਢੀਆ ਆਦਿ ਹਾਜਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ ਦੇ 60 ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਵੰਡਿਆ ਅਗਲੀ ਖ਼ਬਰ ਜੰਡਿਆਲਾ ਸੁਸਾਇਟੀ 'ਚ ਆਮ ਅਜਲਾਸ ਕੱਲ੍ਹ -ਸੈਕਟਰੀ ਮਨਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।